July 8, 2024 5:47 pm
Samyukta Kisan Morcha

ਵੱਡੀ ਖਬਰ : ਸੰਯੁਕਤ ਸਮਾਜ ਮੋਰਚਾ ਲੜੇਗਾ ਪੰਜਾਬ ਵਿਧਾਨ ਸਭਾ ਚੋਣਾਂ, 117 ਸੀਟਾਂ ‘ਤੇ ਲੜਨਗੇ ਚੋਣ

ਚੰਡੀਗੜ੍ਹ 25 ਦਸੰਬਰ 2021 : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ 22 ਕਿਸਾਨ ਜੱਥੇਬੰਦੀਆਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਨੇ ‘ਸੰਯੁਕਤ ਸਮਾਜ ਮੋਰਚੇ’ ਦਾ ਐਲਾਨ ਕਰਦਿਆਂ ਸਿਆਸਤ ‘ਚ ਐਂਟਰੀ ਮਾਰ ਲਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਮੋਰਚਾ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣਾਂ ਲੜੇਗਾ ਅਤੇ ਮੋਰਚੇ ਦਾ ਮੁੱਖ ਚਿਹਰਾ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਹੋਣਗੇ।

ਦੱਸ ਦੇਈਏ ਕਿ ਕਿਸਾਨਾਂ ਨੇ ਸਿਆਸੀ ਮੋਰਚਾ ਬਣਾਉਣ ਦੀ ਮੰਗ ਕੀਤੀ ਸੀ, ਜਿਸ ਕਾਰਨ 22 ਜਥੇਬੰਦੀਆਂ ਨੇ ਇਹ ਫੈਸਲਾ ਲਿਆ ਅਤੇ ਕਿਸਾਨ ਜਥੇਬੰਦੀਆਂ ਨੇ ਬਲਬੀਰ ਰਾਜੇਵਾਲ ਨੂੰ ਸਾਂਝਾ ਮੋਰਚਾ ਦਾ ਚਿਹਰਾ ਬਣਾਇਆ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ‘ਆਪ’ ਨਾਲ ਗੱਠਜੋੜ ਬਾਰੇ ਹਾਲੇ ਕੋਈ ਫੈਸਲਾ ਨਹੀਂ ਹੋਇਆ ਹੈ।