ਪੰਜਾਬ ਵਿਧਾਨ ਸਭਾ ਚੋਣਾਂ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੰਯੁਕਤ ਸਮਾਜ ਮੋਰਚਾ ਪਾਰਟੀ ਨੇ ਲਿਆ ਵੱਡਾ ਫੈਸਲਾ

ਚੰਡੀਗੜ੍ਹ, 1 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ ਹੈ। ਹੁਣ ਤੱਕ ਕਈ ਪਾਰਟੀਆਂ ਦੇ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਚੁੱਕੇ ਹਨ ਪਰ ਸੰਯੁਕਤ ਸਮਾਜ ਮੋਰਚੇ ਦੇ ਸਾਰੇ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕੀਤੇ ਬਿਨਾਂ ਹੀ ਬੈਠੇ ਹਨ। ਦਰਅਸਲ, ਸੰਯੁਕਤ ਸਮਾਜ ਮੋਰਚਾ ਪਾਰਟੀ ਨੂੰ ਹੁਣ ਤੱਕ ਕੋਈ ਚੋਣ ਨਿਸ਼ਾਨ ਨਹੀਂ ਮਿਲਿਆ ਹੈ।ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਚੋਣ ਨਿਸ਼ਾਨ ਨਾ ਮਿਲਿਆ ਤਾਂ ਉਨ੍ਹਾਂ ਦੀ ਪਾਰਟੀ ਦੇ ਸਾਰੇ ਉਮੀਦਵਾਰ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕਰਨਗੇ। ਦੱਸ ਦੇਈਏ ਕਿ ਪਾਰਟੀ ਨੇ ਹੁਣ ਤੱਕ 100 ਦੇ ਕਰੀਬ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਹਨ ਪਰ ਇਨ੍ਹਾਂ ਵਿੱਚੋਂ ਕਿਸੇ ਨੇ ਵੀ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਹਨ।

ਬਲਬੀਰ ਰਾਜੇਵਾਲ ਨੇ ਦੱਸਿਆ ਕਿ ਅੱਜ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ ਉਨ੍ਹਾਂ ਦੀ ਪਾਰਟੀ ਦੇ ਸਾਰੇ ਉਮੀਦਵਾਰ ਦੁਪਹਿਰ 12 ਵਜੇ ਤੱਕ ਨਾਮਜ਼ਦਗੀਆਂ ਦਾਖਲ ਕਰਨਗੇ। ਇਹ ਸਾਰੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀਆਂ ਦਾਖ਼ਲ ਕਰਨਗੇ। ਜੇਕਰ ਨਾਮਜ਼ਦਗੀ ਭਰਨ ਦੇ ਆਖਰੀ ਦਿਨ ਕੋਈ ਗਲਤੀ ਹੋ ਜਾਂਦੀ ਹੈ ਤਾਂ ਉਸ ਨੂੰ ਸੁਧਾਰਨ ਦਾ ਮੌਕਾ ਵੀ ਨਹੀਂ ਮਿਲੇਗਾ ਅਤੇ ਪਾਰਟੀ ਨੂੰ ਇੰਨੀ ਦੇਰੀ ਨਾਲ ਨਾਮਜ਼ਦਗੀਆਂ ਭਰਨ ਦਾ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ, ਜਿਸ ਦਾ ਸਿੱਧਾ ਅਸਰ ਵੋਟਾਂ ‘ਤੇ ਦੇਖਣ ਨੂੰ ਮਿਲੇਗਾ।

Scroll to Top