July 7, 2024 3:33 pm
School

ਮੋਹਾਲੀ ‘ਚ ਖੋਲ੍ਹਿਆ ਜਾਵੇਗਾ ਰੇਤਾ-ਬਜਰੀ ਵਿਕਰੀ ਕੇਂਦਰ, ਹਰਜੋਤ ਬੈਂਸ ਅੱਜ ਕਰਨਗੇ ਉਦਘਾਟਨ

ਚੰਡੀਗੜ੍ਹ 19 ਦਸੰਬਰ 2022: ਪੰਜਾਬ ਵਿੱਚ ਰੇਤਾ-ਬਜਰੀ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਜਿਸ ਕਾਰਨ ਵੱਡੇ ਪੱਧਰ ‘ਤੇ ਵਿਕਾਸ ਕਾਰਜ ਠੱਪ ਹੋ ਰਹੇ ਹਨ। ਇਸ ਨਾਲ ਜੁੜੇ ਕਾਰੋਬਾਰੀਆਂ ਨੂੰ ਵੀ ਕਾਫੀ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਹੁਣ ਇਸ ਦੌਰਾਨ ਪੰਜਾਬ ਸਰਕਾਰ ਨੇ ਮਾਈਨਿੰਗ ਮਾਫੀਆ ‘ਤੇ ਸ਼ਿਕੰਜਾ ਕੱਸਣ ਲਈ ਰੇਤਾ-ਬੱਜਰੀ ਵਿਕਰੀ ਕੇਂਦਰ ਖੋਲ੍ਹਣ ਦਾ ਐਲਾਨ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮੋਹਾਲੀ (Mohali) ਵਿੱਚ ਅੱਜ ਪਹਿਲਾ ਵਿਕਰੀ ਕੇਂਦਰ ਖੋਲ੍ਹਿਆ ਜਾਵੇਗਾ। ਇਹ ਜਾਣਕਾਰੀ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਪੰਜਾਬ ‘ਚ ਰੇਤ ਮਾਈਨਿੰਗ ਮਾਫੀਆ ਦਾ ਅੰਤ, ਅਸੀਂ ਮੋਹਾਲੀ ‘ਚ ਰੇਤ-ਬਜਰੀ ਵਿਕਰੀ ਕੇਂਦਰ ਦਾ ਉਦਘਾਟਨ ਕਰ ਰਹੇ ਹਾਂ, ਜਿਸ ਨਾਲ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਅਜਿਹੇ ਵਿਕਰੀ ਕੇਂਦਰ ਖੋਲ੍ਹੇ ਜਾਣਗੇ।