Punjab

ਸੰਦੀਪ ਪਾਠਕ ਨੇ AAP ਵਿਧਾਇਕਾਂ ਤੇ ਮੰਤਰੀਆਂ ਨਾਲ ਕੀਤੀ ਬੈਠਕ, ਪੰਜਾਬ ਚੋਣਾਂ ਲਈ ਘੜੀ ਰਣਨੀਤੀ

ਚੰਡੀਗੜ੍ਹ, 14 ਨਵੰਬਰ 2024: ਪੰਜਾਬ (Punjab) ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 20 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਅਜਿਹੇ ‘ਚ ਆਮ ਆਦਮੀ ਪਾਰਟੀ (ਆਪ) ਇਨ੍ਹਾਂ ਚਾਰ ਵਿਧਾਨ ਸਭਾ ਸੀਟਾਂ ਨੂੰ ਜਿੱਤਣ ਲਈ ਪੂਰਾ ਜ਼ੋਰ ਲਗਾ ਰਹੀ ਹੈ |

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਸੰਗਠਨ ਸਕੱਤਰ ਸੰਦੀਪ ਪਾਠਕ ਨੇ ਵਿਧਾਇਕਾਂ ਅਤੇ ਮੰਤਰੀਆਂ ਨਾਲ ਬੈਠਕ ਕੀਤੀ ਹੈ। ਇਸ ਬੈਠਕ ‘ਚ ਮਾਝੇ ਅਤੇ ਦੁਆਬੇ ਨਾਲ ਸਬੰਧਤ ਕਈ ਆਪ ਆਗੂਆਂ ਨੇ ਸ਼ਮੂਲੀਅਤ ਕੀਤੀ ਹੈ। ਇਸਦੇ ਹੀ ਚੋਣ ਪ੍ਰਚਾਰ ਨੂੰ ਤੇਜ਼ ਕਰਨ ਲਈ ਰਣਨੀਤੀ ਬਣਾਈ ਗਈ ਹੈ।

ਇਸਦੇ ਨਾਲ ਹੀ ਅਗਲੇ ਦੋ ਮਹੀਨਿਆਂ ‘ਚ ਪੰਜਾਬ (Punjab) ‘ਚ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਹੋਣੀਆਂ ਹਨ। ਬੈਠਕ ਦੌਰਾਨ ਸੰਦੀਪ ਪਾਠਕ ਨੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਸਪੱਸ਼ਟ ਕੀਤਾ ਹੈ ਕਿ ਸਭ ਤੋਂ ਪਹਿਲਾਂ ਸਾਨੂੰ ਇਨ੍ਹਾਂ ਚੋਣਾਂ ‘ਚ ਸਰਕਾਰ ਵੱਲੋਂ ਢਾਈ ਸਾਲਾਂ ‘ਚ ਕੀਤੇ ਕੰਮਾਂ ਬਾਰੇ ਲੋਕਾਂ ਨੂੰ ਦੱਸਣਾ ਅਤੇ ਉਸ ਇਲਾਕੇ ਦੀਆਂ ਸਮੱਸਿਆਵਾਂ ਅਤੇ ਮੁੱਦੇ ਕਵਰ ਕਰਨ ਲਈ ਕਿਹਾ ਹੈ |

ਇਸਦੇ ਨਾਲ ਹੀ ਹਰ ਘਰ ਦੇ ਵੋਟਰ ਨਾਲ ਜੁੜਨ ਦੀ ਕੋਸ਼ਿਸ਼ ਕੀਤੀ ਜਾਵੇ, ਤਾਂ ਜੋ ਲੋਕ ਸਿੱਧੇ ਤੌਰ ‘ਤੇ ਪਾਰਟੀ ਨਾਲ ਜੁੜ ਸਕਣ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕਰੀਬ 22 ਦਿਨ ਪਹਿਲਾਂ ਚੰਡੀਗੜ੍ਹ ਦੇ ਨਿਕਾਇਆ ਭਵਨ ‘ਚ ਬੈਠਕ ਕੀਤੀ ਸੀ। ਪਾਠਕ ਨੇ ਸਪੱਸ਼ਟ ਕੀਤਾ ਹੈ ਕਿ ਇਹ ਚੋਣ ਉਨ੍ਹਾਂ ਲਈ ਬਹੁਤ ਅਹਿਮ ਹੈ।

ਜਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ 2022 ‘ਚ ਆਮ ਆਦਮੀ ਪਾਰਟੀ 117 ‘ਚੋਂ 92 ਸੀਟਾਂ ਜਿੱਤਣ ‘ਚ ਸਫਲ ਰਹੀ। ਪਰ ਕਾਂਗਰਸ ਨੇ ਇਨ੍ਹਾਂ ‘ਚੋਂ ਤਿੰਨ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਜਿੱਤੀਆਂ ਸਨ।

Scroll to Top