ਸੰਦੀਪ ਸਿੰਘ

ਸੁਧੀਰ ਸੂਰੀ ਕਤਲ ਮਾਮਲੇ ‘ਚ ਸੰਦੀਪ ਸਿੰਘ ਦੀ ਅਦਾਲਤ ‘ਚ ਪੇਸ਼ੀ, ਪੁਲਿਸ ਨੂੰ ਮਿਲਿਆ ਦੋ ਦਿਨਾਂ ਰਿਮਾਂਡ

ਚੰਡੀਗੜ੍ਹ 15 ਨਵੰਬਰ 2022: ਸ਼ਿਵ ਸੈਨਾ ਆਗੂ ਸੁਧੀਰ ਸੂਰੀ (Sudhir Suri) ਕਤਲ ਮਾਮਲੇ ‘ਚ ਗ੍ਰਿਫਤਾਰ ਦੋਸ਼ੀ ਸੰਦੀਪ ਸਿੰਘ ਸੰਨੀ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਦੁਬਾਰਾ ਮਾਣਯੋਗ ਅੰਮ੍ਰਿਤਸਰ ਦੀ ਅਦਾਲਤ (Amritsar court) ‘ਚ ਪੇਸ਼ ਕੀਤਾ ਗਿਆ | ਜਿੱਥੇ ਅਦਾਲਤ ਨੇ ਸੰਦੀਪ ਸਿੰਘ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਅੰਮ੍ਰਿਤਸਰ ਪੁਲਿਸ ਵਲੋਂ ਸੰਦੀਪ ਸਿੰਘ ਦੀ ਪੇਸ਼ੀ ਨੂੰ ਲੈ ਕੇ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ | ਇਸਤੋਂ ਪਹਿਲਾ ਪੁਲਿਸ ਨੇ ਸੰਦੀਪ ਨੂੰ ਅਦਾਲਤ ‘ਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ |

Scroll to Top