ਅੰਮ੍ਰਿਤਸਰ 08 ਮਈ 2023: ਅੰਮ੍ਰਿਤਸਰ ਵਿਰਾਸਤੀ ਮਾਰਗ ਦੇ ਨਜ਼ਦੀਕ ਇਕ ਵਾਰ ਫਿਰ ਤੋਂ ਸਵੇਰੇ ਹੋਏ ਧਮਾਕੇ ਤੋਂ ਬਾਅਦ ਲਗਾਤਾਰ ਹੀ ਪੁਲਿਸ ਦੀਆਂ ਵੱਖ-ਵੱਖ ਟੀਮਾਂ ਜਾਂਚ ਲਈ ਪਹੁੰਚ ਰਹੀਆਂ ਹਨ | ਉਥੇ ਹੀ ਅੰਮ੍ਰਿਤਸਰ ਸ਼ਹਿਰ ਵਾਸੀਆਂ ਅਤੇ ਸੰਗਤਾਂ ‘ਚ ਥੋੜਾ ਸਹਿਮ ਦਾ ਮਾਹੌਲ ਵੀ ਦੇਖਣ ਨੂੰ ਮਿਲ ਰਿਹਾ ਹੈ |
ਇਸ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਕੱਤਰ ਪ੍ਰਤਾਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਰਾਸਤੀ ਮਾਰਗ ‘ਤੇ ਹੋ ਰਹੇ ਧਮਾਕਿਆਂ ਕਰਕੇ ਸੰਗਤ ਦੇ ਮਨਾਂ ਵਿਚ ਡਰ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਲੇਕਿਨ ਸੰਗਤ ਨਿਰਵਿਘਨ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚ ਰਹੀ ਹੈ ਅਤੇ ਸ਼੍ਰੋਮਣੀ ਕਮੇਟੀ ਸਕੱਤਰ ਨੇ ਕਿਹਾ ਕਿ ਉਨ੍ਹਾਂ ਦੀ ਪੁਲਿਸ ਅਧਿਕਾਰੀਆਂ ਨਾਲ ਵੀ ਫੋਨ ‘ਤੇ ਗੱਲਬਾਤ ਹੋਈ ਹੈ ਕਿਸੇ ਵੀ ਤਰੀਕੇ ਦੀ ਕੋਈ ਡਰ ਦਾ ਮਾਹੌਲ ਨਹੀਂ ਹੈ, ਸਥਿਤੀ ਸ਼ਾਂਤੀਪੂਰਨ ਹੈ |