Bhagwant Mann

ਸੰਗਰੂਰ ਜ਼ਿਮਨੀ ਚੋਣਾਂ : ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਮੇਲ ਸਿੰਘ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਚੰਡੀਗੜ੍ਹ 16 ਜੂਨ 2022: 23 ਜੂਨ ਨੂੰ ਹੋਣ ਵਾਲੀਆਂ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ (Bhagwant Mann)  ਵੱਲੋਂ ਭਦੌੜ ‘ਚ ਰੋਡ ਸ਼ੋਅ ਕੀਤਾ | ਇਸੇ ਰੋਡ ਸ਼ੋਅ ਦੌਰਾਨ ਭਗਵੰਤ ਮਾਨ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਪਿੰਡ ਉਗੋਕੇ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ।

ਇਸ ਮੌਕੇ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਬਣ ਕੇ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਜਿਸ ਕਾਰਨ ਹੁਣ ਗੁਰਮੇਲ ਸਿੰਘ ਸੰਗਰੂਰ ਦੇ ਲੋਕਾਂ ਦੀ ਆਵਾਜ਼ ਲੋਕ ਸਭਾ ਵਿੱਚ ਬੁਲੰਦ ਕਰਨਗੇ। ਇਸ ਦੌਰਾਨ ਇੱਕ ਵਿਅਕਤੀ ਵੱਲੋਂ ਨਹਿਰੀ ਪਾਣੀ ਦੀ ਮੰਗ ਕੀਤੀ ਗਈ, ਜਿਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸ਼ਾਮ ਤੱਕ ਰਜਵਾਹਿਆਂ ਵਿੱਚ ਪਾਣੀ ਆ ਜਾਵੇਗਾ।

Image

ਇੱਕ ਵਿਅਕਤੀ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ, ਬੀ.ਬੀ.ਐਮ.ਬੀ ਭਾਖੜਾ ਵਿਆਸ ਬੋਰਡ ਦੇ ਕੇਂਦਰੀਕਰਨ ਸਬੰਧੀ ਆਪਣੀ ਆਵਾਜ਼ ਬੁਲੰਦ ਕਰਨ ਲਈ ਕਿਹਾ ਗਿਆ ਸੀ, ਜਿਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਪੱਤਰ ਲਿਖ ਕੇ ਕੇਂਦਰ ਸਰਕਾਰ ਕੋਲ ਆਪਣਾ ਵਿਰੋਧ ਜਤਾ ਦਿੱਤਾ ਹੈ। ਉਹ ਹਮੇਸ਼ਾ ਪੰਜਾਬ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਗੇ। ਇਸਦੇ ਨਾਲ ਹੀ 36000 ਕੱਚੇ ਅਧਿਆਪਕਾਂ ਦੇ ਉਠਾਏ ਗਏ ਸਵਾਲ ‘ਤੇ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਵਿਧਾਨ ਸਭਾ ਸੈਸ਼ਨ ‘ਚ ਇਸ ਮੁੱਦੇ ਨੂੰ ਵੀ ਹੱਲ ਕਰ ਲਿਆ ਜਾਵੇਗਾ।

Scroll to Top