Site icon TheUnmute.com

ਸੰਗਰੂਰ ਦੀ ਜ਼ਿਲ੍ਹਾ ਅਦਾਲਤ ਵੱਲੋਂ ਅਮਨ ਅਰੋੜਾ ਨੂੰ ਮਿਲੀ ਰਾਹਤ, ਸਜ਼ਾ ’ਤੇ ਲਗਾਈ ਰੋਕ

Aman Arora

ਚੰਡੀਗ੍ਹੜ, 25 ਜਨਵਰੀ 2024: ਕੈਬਿਨਟ ਮੰਤਰੀ ਅਮਨ ਅਰੋੜਾ (Aman Arora) ਨੂੰ ਸੰਗਰੂਰ ਜ਼ਿਲ੍ਹਾ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ | ਅਦਾਲਤ ਨੇ ਅਮਨ ਅਰੋੜਾ ਦੀ ਸਜ਼ਾ ’ਤੇ ਰੋਕ ਲਗਾ ਦਿੱਤੀ ਹੈ। ਬੀਤੇ ਦਿਨ ਸੰਗਰੂਰ ਦੀ ਅਦਾਲਤ ਨੇ ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਅੱਜ ਦੇ ਲਈ ਸੁਰੱਖਿਅਤ ਰੱਖ ਲਿਆ ਸੀ। ਜਿਸ ‘ਤੇ ਅੱਜ ਅਦਾਲਤ ਨੇ ਆਪਣਾ ਫੈਸਲਾ ਸੁਣਾਉਦੇ ਹੋਏ ਸਜ਼ਾ ‘ਤੇ 31 ਜਨਵਰੀ ਤੱਕ ਸਟੇਅ ਲਗਾ ਦਿੱਤੀ ਹੈ। ਹੁਣ ਅਮਨ ਅਰੋੜਾ ਅੰਮ੍ਰਿਤਸਰ ਵਿੱਚ ਤਿਰੰਗਾ ਲਹਿਰਾ ਸਕਣਗੇ।

ਜ਼ਿਕਰਯੋਗ ਹੈ ਕਿ ਸੁਨਾਮ ਦੀ ਅਦਾਲਤ ਨੇ ਅਮਨ ਅਰੋੜਾ (Aman Arora) ਦੇ ਜੀਜਾ ਰਾਜਿੰਦਰ ਦੀਪਾ ਦੀ ਸ਼ਿਕਾਇਤ ’ਤੇ ਸੁਣਵਾਈ ਮੁਕੰਮਲ ਕਰਦਿਆਂ ਅਰੋੜਾ ਸਮੇਤ 9 ਜਣਿਆਂ ਨੂੰ ਦੋ-ਦੋ ਸਾਲ ਦੀ ਕੈਦ ਅਤੇ ਪੰਜ-ਪੰਜ ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਸੀ। ਜਿਸ ਤੋਂ ਬਾਅਦ 26 ਜਵਨਰੀ ਮੌਕੇ ਅਮਨ ਅਰੋੜਾ ਦੇ ਮੰਤਰੀ ਅਹੁਦੇ ਵੱਜੋਂ ਝੰਡਾ ਲਹਿਰਾਏ ਜਾਣ ਨੂੰ ਲੈ ਕੇ ਵੀ ਵਿਰੋਧੀ [ਪਾਰਟੀਆਂ ਲਗਾਤਾਰ ਸਵਾਲ ਚੁੱਕ ਰਹੀਆਂ ਸਨ ।

Exit mobile version