15 ਮਈ 2025: ਪੰਜਾਬ ਪੁਲਿਸ ਨੇ ਸੰਗਰੂਰ ਜੇਲ੍ਹ ਦੇ ਡੀਐਸਪੀ ਗੁਰਪ੍ਰੀਤ ਸਿੰਘ (DSP Gurpreet Singh) ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸ ਦੇਈਏ ਕਿ ਇਹ ਖੁਲਾਸਾ ਹੋਇਆ ਹੈ ਕਿ ਉਹ ਜੇਲ੍ਹ ਦੇ ਅੰਦਰ ਕੈਦੀਆਂ/ਮੁਜਰਮਾਂ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਿਹਾ ਸੀ ਅਤੇ ਮੋਬਾਈਲ ਫੋਨ (mobile phones) ਮੁਹੱਈਆ ਕਰਵਾ ਰਿਹਾ ਸੀ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਹ ਪਰਿਵਾਰਕ ਮੈਂਬਰਾਂ ਦੇ ਯੂਪੀਆਈ ਖਾਤਿਆਂ ਰਾਹੀਂ ਪੈਸੇ ਲੈ ਰਿਹਾ ਸੀ।ਛਾਪੇਮਾਰੀ ਦੌਰਾਨ, ਪੁਲਿਸ ਨੇ ਜੇਲ੍ਹ ਦੇ ਅੰਦਰ ਅਪਰਾਧੀਆਂ ਤੋਂ 9 ਮੋਬਾਈਲ ਫੋਨ, 4 ਸਮਾਰਟਵਾਚ, 50 ਗ੍ਰਾਮ ਅਫੀਮ ਅਤੇ ਹੋਰ ਪਾਬੰਦੀਸ਼ੁਦਾ ਚੀਜ਼ਾਂ ਬਰਾਮਦ ਕੀਤੀਆਂ। ਫਿਲਹਾਲ, ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ।
Read More: ਸੰਗਰੂਰ ਜੇਲ੍ਹ ਦੇ ਅੰਦਰੋਂ ਚੱਲ ਰਹੇ ਤਸਕਰੀ ਰੈਕੇਟ ਦਾ ਪਰਦਾਫਾਸ਼, ਬਰਾਮਦ ਕੀਤਾ ਇਹ ਸਾਮਾਨ