ਸੰਗਰੂਰ , 02 ਦਸੰਬਰ 2023: ਸੰਗਰੂਰ (Sangrur) ਦੇ ਮੈਰੀਟੋਰੀਅਸ ਦੇ 40 ਦੇ ਲਗਭਗ ਬੱਚੇ ਇੱਕੋ ਰਾਤ ਖਾਣਾ ਖਾਣ ਤੋਂ ਬਾਅਦ ਬਿਮਾਰ ਹੋ ਗਏ, ਜਿਨ੍ਹਾਂ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ | ਘਟਨਾ ਦੀ ਸੂਚਨਾ ਮਿਲਦੇ ਹੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹੋਸਟਲ ਮੈੱਸ ਕੰਟੀਨ ਦਾ ਠੇਕਾ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ। ਜ਼ਿਲ੍ਹਾ ਪੱਧਰ ’ਤੇ ਜਾਂਚ ਕਮੇਟੀ ਬਣਾਈ ਗਈ ਹੈ। ਜਿਸ ਨੂੰ 24 ਘੰਟਿਆਂ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਸਿੱਖਿਆ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਪੁਲਿਸ ਨੇ ਠੇਕੇਦਾਰ ਮਨਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ | ਇਸਦੇ ਨਾ ਹੀ ਸੰਗਰੂਰ (Sangrur) ਦੇ ਮੈਰੀਟੋਰੀਅਸ ਦੀ ਮੈੱਸ ਕੰਟੀਨ ਦੇ ਠੇਕੇਦਾਰ ਅਤੇ ਮੈਨੇਜਰ ‘ਤੇ ਐੱਫ.ਆਈ.ਆਰ ਦਰਜ ਕੀਤੀ ਹੈ | ਇਸ ਮਾਮਲੇ ‘ਚ ਧਾਰਾ 307 ਤਹਿਤ ਕੇਸ ਦਰਜ ਕੀਤਾ ਗਿਆ ਹੈ | ਇਸ ਦੇ ਨਾਲ ਹੀ ਡਾਕਟਰਾਂ ਦੀ ਟੀਮ ਵੀ ਭੇਜੀ ਗਈ ਹੈ, ਇਸ ਦੇ ਨਾਲ ਹੀ ਪਿਛਲੇ ਪੰਜ ਦਿਨਾਂ ਤੋਂ ਬੱਚਿਆਂ ਦੀਆਂ ਸ਼ਿਕਾਇਤਾਂ ਦੇ ਮੁੱਦੇ ‘ਤੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਪੜਤਾਲ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।