ਸੰਗਰੂਰ, 4 ਅਗਸਤ, 2023: ਸੰਗਰੂਰ (Sangrur) ਦੇ ਵਿੱਚ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਜ਼ਮੀਨ ਦੇ ਮਾਮਲੇ ਨੂੰ ਲੈ ਕੇ ਸਿਕੰਦਰ ਸਿੰਘ ਅਤੇ ਅਸ਼ਵਨੀ ਕੁਮਾਰ ‘ਤੇ ਜਾਨਲੇਵਾ ਹਮਲਾ ਕੀਤਾ ਗਿਆ | ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਉਨ੍ਹਾਂ ਦੀ ਅੱਖਾਂ ਦੇ ਵਿੱਚ ਲਾਲ ਮਿਰਚਾਂ ਪਾਈਆਂ ਗਈਆਂ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ ਗਿਆ।
ਦੋਵੇਂ ਜਣਿਆਂ ਨੂੰ ਜ਼ਖਮੀ ਹਾਲਤ ਵਿੱਚ ਸੰਗਰੂਰ ਦੇ ਸਿਵਲ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ । ਉੱਥੇ ਹੀ ਜਖ਼ਮੀ ਵਿਅਕਤੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਸ਼ਵਨੀ ਕੁਮਾਰ ਦਾ ਜਮੀਨ ਨੂੰ ਲੈ ਕੇ ਸੁਖਜਿੰਦਰ ਸਿੰਘ ਭੋਲਾ ਦੇ ਨਾਲ ਮਸਲਾ ਸੀ ਜਿਸ ਤੋਂ ਬਾਅਦ ਅੱਜ ਪੇਸ਼ੀ ਤੋਂ ਵਾਪਸ ਆਉਂਦੇ ਹੋਏ ਉਸ ਨੇ ਕੁਝ ਵਿਅਕਤੀਆਂ ਨੂੰ ਬੁਲਾ ਪਹਿਲਾਂ ਉਨ੍ਹਾਂ ਦੀ ਅੱਖਾਂ ਦੇ ਵਿੱਚ ਮਿਰਚਾਂ ਪਈਆਂ ਤੇ ਉਸ ਤੋਂ ਬਾਅਦ ਉਨ੍ਹਾਂ ਨਾਲ ਕੁੱਟਮਾਰ ਕੀਤੀ।
ਉਸ ਨੇ ਦੱਸਿਆ ਕਿ ਅਸ਼ਵਨੀ ਕੁਮਾਰ ਨਾਲ ਜ਼ਮੀਨ ਦੇ ਰੌਲੇ ਨੂੰ ਲੈ ਕੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ ਹੈ। ਓਥੇ ਹੀ ਪੁਲਿਸ ਮੁਲਾਜ਼ਮ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬਿਆਨ ਦੇ ਅਧਾਰ ‘ਤੇ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਸੰਗਰੂਰ (Sangrur) ਦੇ ਸਿਵਲ ਹਸਪਤਾਲ ਦੇ ਡਾਕਟਰ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਦੋ ਵਿਅਕਤੀ ਆਏ ਹਨ ਜਿਨ੍ਹਾਂ ਦੇ ਗਹਿਰੀ ਸੱਟਾਂ ਵੱਜੀਆਂ ਹੋਈਆਂ ਹਨ ਅਤੇ ਬਾਕੀ ਰਿਪੋਰਟ ਦੇ ਵਿੱਚ ਆਵੇਗਾ ਕੀ ਸੱਟਾਂ ਕਿੰਨੀਆਂ ਡੂੰਘੀਆਂ ਹਨ ।