ਚੰਡੀਗੜ੍ਹ, 3 ਜੂਨ, 2024: ਸ਼ਿਵ ਸੈਨਾ-ਊਧਵ ਬਾਲਾਸਾਹਿਬ ਠਾਕਰੇ (UBT) ਆਗੂ ਸੰਜੇ ਰਾਉਤ (Sanjay Raut) ਨੇ ਦਾਅਵਾ ਕੀਤਾ ਹੈ ਕਿ ਇੰਡੀਆ ਗਠਜੋੜ ਲੋਕ ਸਭਾ ਚੋਣ ਨਤੀਜਿਆਂ ਦੇ 24 ਘੰਟਿਆਂ ਦੇ ਅੰਦਰ ਆਪਣੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਨਾਂ ਦਾ ਐਲਾਨ ਕਰ ਦੇਵੇਗਾ। ਜ਼ਿਕਰਯੋਗ ਹੈ ਕਿ ਵੋਟਾਂ ਦੀ ਗਿਣਤੀ 4 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ।
ਰਾਉਤ (Sanjay Raut) ਨੂੰ ਪੁੱਛੇ ਗਏ ਇੱਕ ਸਵਾਲ ‘ਚ ਕਿ ਇੰਡੀਆ ਗਠਜੋੜ ਤੋਂ ਪ੍ਰਧਾਨ ਮੰਤਰੀ ਉਮੀਦਵਾਰ ਕੌਣ ਹੋਵੇਗਾ, ਜਿਸ ਦਾ ਸ਼ਿਵ ਸੈਨਾ-ਯੂਬੀਟੀ ਵੀ ਹਿੱਸਾ ਹੈ? ਇਸ ‘ਤੇ ਉਨ੍ਹਾਂ ਕਿਹਾ ਕਿ ਇੰਡੀਆ ਗਠਜੋੜ ਦੇ ਸਾਰੇ ਆਗੂ ਪਹਿਲਾਂ ਦਿੱਲੀ ‘ਚ ਮਿਲਣਗੇ ਅਤੇ ਫਿਰ ਉਥੋਂ ਹੀ ਐਲਾਨ ਕੀਤਾ ਜਾਵੇਗਾ। ਚੋਣ ਕਮਿਸ਼ਨ ਵੱਲੋਂ ਵਿਰੋਧੀ ਪਾਰਟੀਆਂ ਦੀਆਂ ਸ਼ਿਕਾਇਤਾਂ ਨੂੰ ਨਜ਼ਰਅੰਦਾਜ਼ ਕਰਨ ਦੇ ਦੋਸ਼ਾਂ ਬਾਰੇ ਰਾਉਤ ਨੇ ਕਿਹਾ ਕਿ ਅਸੀਂ ਚੋਣ ਕਮਿਸ਼ਨ ਨੂੰ 17 ਸ਼ਿਕਾਇਤ ਪੱਤਰ ਲਿਖੇ ਹਨ। ਪਰ ਸਾਨੂੰ ਉਨ੍ਹਾਂ ਦਾ ਕੋਈ ਜਵਾਬ ਨਹੀਂ ਮਿਲਿਆ।