ਵਰਲਡ ਫੂਡ ਇੰਡੀਆ

ਵਰਲਡ ਫੂਡ ਇੰਡੀਆ 2025 ਸਮਾਗਮ ‘ਚ ਸੰਜੀਵ ਅਰੋੜਾ ਵੱਲੋਂ ਪੰਜਾਬ ‘ਚ ਨਿਵੇਸ਼ ਕਰਨ ਦੀ ਅਪੀਲ

ਚੰਡੀਗੜ੍ਹ, 27 ਸਤੰਬਰ 2025: ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਏ ਵਰਲਡ ਫੂਡ ਇੰਡੀਆ 2025 ਸਮਾਗਮ ‘ਚ ਹਿੱਸਾ ਲਿਆ | ਇਸ ਮੌਕੇ “ਫਲੇਵਰਿੰਗ ਦ ਫਿਊਚਰ ਫਰਾਮ ਫਾਰਮ ਗੇਟ ਟੂ ਗਲੋਬਲ ਪਲੇਟ-ਐਗਰੋ-ਫੂਡ ਕਾਰੋਬਾਰ ‘ਚ ਮੌਕਿਆਂ ਨੂੰ ਖੋਲ੍ਹਣਾ” ਦੇ ਵਿਸ਼ੇ ‘ਤੇ ਪੰਜਾਬ ਸਟੇਟ ਨਾਲੇਜ ਸੈਸ਼ਨ ਕਰਵਾਇਆ। ਜਿਕਰਯੋਗ ਹੈ ਕਿ ਸਮਾਗਮ ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਵੱਲੋਂ ਕਰਵਾਇਆ।

ਸਮਾਗਮ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਦਾ ਖੇਤੀਬਾੜੀ ਖੇਤਰ ਬਹੁਤ ਮਜ਼ਬੂਤ ਹੈ ਅਤੇ ਪੰਜਾਬ ਦੇ ਫੂਡ ਪ੍ਰੋਸੈਸਿੰਗ ਉਦਯੋਗ ‘ਚ ਨਿਵੇਸ਼ ਦੀਆਂ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਨੇ ਨਿਵੇਸ਼ਕਾਂ ਨੂੰ ਪੰਜਾਬ ‘ਚ ਨਿਵੇਸ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਨੂੰ ਪੰਜਾਬ ‘ਚ ਆਪਣਾ ਉਦਯੋਗ ਸਥਾਪਤ ਕਰਨ ਲਈ ਸਬੰਧਤ ਸਾਰੀਆਂ ਪ੍ਰਵਾਨਗੀਆਂ 45 ਦਿਨਾਂ ਦੇ ਅੰਦਰ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਫੂਡ ਪ੍ਰੋਸੈਸਿੰਗ ਖੇਤਰ ਵਾਸਤੇ ਨਵੀਂ ਉਦਯੋਗਿਕ ਨੀਤੀ ਬਣਾਉਣ ਲਈ ਗਠਿਤ ਸੁਤੰਤਰ ਕਮੇਟੀ ਬਾਰੇ ਵੀ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਕੋਲ ਐਗਰੋ-ਫੂਡ ਕਾਰੋਬਾਰ ਲਈ ਅਗਲਾ ਗਲੋਬਲ ਹੱਬ ਬਣਨ ਦੀ ਅਥਾਹ ਸਮਰੱਥਾ ਹੈ, ਜਿਸ ਨਾਲ ਸਾਡੇ ਉਤਪਾਦਾਂ ਨੂੰ ਖੇਤਾਂ ਤੋਂ ਅੰਤਰਰਾਸ਼ਟਰੀ ਬਾਜ਼ਾਰਾਂ ਤੱਕ ਲੈ ਜਾਇਆ ਜਾਵੇਗਾ | ਇਸਦੇ ਨਾਲ ਹੀ ਸੰਜੀਵ ਅਰੋੜਾ ਨੇ ਰੂਸ ਦੇ ਜ਼ਿਆਕ ਗਰੁੱਪ, ਐਨ.ਸੀ.ਐਮ.ਐਲ., ਯੂ.ਏ.ਈ. ਦੇ ਲੂਲੂ ਗਰੁੱਪ, ਜਾਫਜ਼ਾ, ਐਲੋਨਸਨਸ, ਬਿਟਜ਼ਰ, ਹਲਦੀਰਾਮ, ਬੀਕਾਨੇਰ ਸਮੇਤ ਹੋਰਨਾਂ ਗਰੁੱਪਾਂ ਦੇ ਵਫ਼ਦ ਨਾਲ ਮੁਲਾਕਾਤ ਕੀਤੀ ਅਤੇ ਸਾਰਿਆਂ ਗਰੁੱਪਾਂ ਨੇ ਪੰਜਾਬ ‘ਚ ਨਿਵੇਸ਼ ਕਰਨ ‘ਚ ਆਪਣੀ ਦਿਲਚਸਪੀ ਪ੍ਰਗਟ ਕੀਤੀ। ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਕੈਬਨਿਟ ਮੰਤਰੀ ਚਿਰਾਗ ਪਾਸਵਾਨ ਨੇ ਵੀ ਪੰਜਾਬ ਪੈਵੇਲੀਅਨ ਦਾ ਦੌਰਾ ਕੀਤਾ ਅਤੇ ਪੰਜਾਬ ਦੇ ਉਤਪਾਦਾਂ ਦੀ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ।

Read More: ਇਨਫੋਸਿਸ ਕੰਪਨੀ ਮੋਹਾਲੀ ‘ਚ ਕਰੇਗੀ 300 ਕਰੋੜ ਦਾ ਨਿਵੇਸ਼: ਸੰਜੀਵ ਅਰੋੜਾ

Scroll to Top