11 ਨਵੰਬਰ 2024: ਭਾਰਤ(bharat) ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ (Justice of India DY Chandrachud) 10 ਨਵੰਬਰ ਨੂੰ ਸੇਵਾਮੁਕਤ ਹੋ ਗਏ ਸਨ। ਉਨ੍ਹਾਂ ਤੋਂ ਬਾਅਦ ਹੁਣ ਜਸਟਿਸ ਸੰਜੀਵ ਖੰਨਾ (sanjeev khanna) ਸੋਮਵਾਰ ਨੂੰ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣਗੇ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸਵੇਰੇ ਰਾਸ਼ਟਰਪਤੀ ਭਵਨ ਵਿੱਚ ਇੱਕ ਵਿਸ਼ੇਸ਼ ਸਮਾਰੋਹ ਵਿੱਚ ਉਨ੍ਹਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਉਣਗੇ।
ਜ਼ਿਕਰਯੋਗ ਹੈ ਕਿ ਜਸਟਿਸ ਖੰਨਾ ਦਾ ਕਾਰਜਕਾਲ ਸਿਰਫ 6 ਮਹੀਨੇ ਦਾ ਹੋਵੇਗਾ। ਜਸਟਿਸ ਖੰਨਾ (64) 13 ਮਈ, 2025 ਨੂੰ ਸੇਵਾਮੁਕਤ ਹੋ ਜਾਣਗੇ। ਸੁਪਰੀਮ ਕੋਰਟ ਦੇ ਜੱਜ ਵਜੋਂ ਜਸਟਿਸ ਖੰਨਾ ਨੇ 65 ਫੈਸਲੇ ਲਿਖੇ ਹਨ। ਇਸ ਸਮੇਂ ਦੌਰਾਨ ਉਹ ਲਗਭਗ 275 ਬੈਂਚਾਂ ਦਾ ਹਿੱਸਾ ਰਹੇ ਹਨ।
ਜਸਟਿਸ ਸੰਜੀਵ ਦੇ ਚਾਚਾ ਜਸਟਿਸ ਹੰਸਰਾਜ ਖੰਨਾ ਵੀ ਸੁਪਰੀਮ ਕੋਰਟ ਦੇ ਜੱਜ ਸਨ। ਹਾਲਾਂਕਿ ਸੀਨੀਅਰ ਹੋਣ ਦੇ ਬਾਵਜੂਦ ਇੰਦਰਾ ਸਰਕਾਰ ਦੀ ਐਮਰਜੈਂਸੀ ਦੇ ਵਿਰੋਧ ਕਾਰਨ ਉਨ੍ਹਾਂ ਨੂੰ ਚੀਫ਼ ਜਸਟਿਸ ਨਹੀਂ ਬਣਾਇਆ ਗਿਆ।
ਉਨ੍ਹਾਂ ਦੀ ਥਾਂ ‘ਤੇ ਜਸਟਿਸ ਐਮਐਚ ਬੇਗ ਨੂੰ ਸੀਜੇਆਈ ਬਣਾਇਆ ਗਿਆ ਹੈ। ਇਸ ਦੇ ਵਿਰੋਧ ‘ਚ ਜਸਟਿਸ ਹੰਸਰਾਜ ਨੇ ਸੁਪਰੀਮ ਕੋਰਟ ਦੇ ਜੱਜ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।