Site icon TheUnmute.com

ਸੰਤ ਬਲਬੀਰ ਸਿੰਘ ਸੀਚੇਵਾਲ ਨੇ CM ਭਗਵੰਤ ਮਾਨ ਨੂੰ ਵਾਤਾਵਰਨ ਏਜੰਡਾ ਸੌਂਪਿਆ

environment agenda

ਚੰਡੀਗੜ੍ਹ ,11 ਮਈ 2024: ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵਾਤਾਵਰਨ ਏਜੰਡਾ (environment agenda) ਸੌਂਪਿਆ। ਪੰਜਾਬ ਦੇ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੰਤ ਸੀਚੇਵਾਲ ਨੇ ਕਿਹਾ ਕਿ ਸਤਲੁਜ ਦਰਿਆ ‘ਤੇ ਗਿੱਦੜਪਿੰਡੀ ਦੇ ਰੇਲਵੇ ਪੁਲ ਦੇ ਹੇਠਾਂ 15 ਤੋਂ 18 ਫੁੱਟ ਮਿੱਟੀ ਜੰਮੀ ਹੋਈ ਹੈ।

ਉਨ੍ਹਾਂ ਕਿਹਾ ਕਿ ਇਸ ਮਿੱਟੀ ਨੂੰ ਹਟਾਉਣ ਦਾ ਮਾਮਲਾ ਮੁੱਖ ਮੰਤਰੀ ਕੋਲ ਉਠਾਇਆ ਗਿਆ ਹੈ। ਸੰਤ ਸੀਚੇਵਾਲ ਨੇ ਸੀ.ਐਮ ਮਾਨ ਨੂੰ ਮਾਮਲੇ ਦੀ ਗੰਭੀਰਤਾ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਮਈ ਦਾ ਪੂਰਾ ਮਹੀਨਾ ਚੋਣਾਂ ਵਿਚ ਲੱਗ ਜਾਵੇਗਾ ਅਤੇ ਜੂਨ-ਜੁਲਾਈ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ।

ਅਜਿਹੀ ਸਥਿਤੀ ਵਿੱਚ ਮਿੱਟੀ ਨੂੰ ਚੁੱਕਣਾ ਮੁਸ਼ਕਿਲ ਹੋ ਜਾਵੇਗਾ। ਸੰਤ ਸੀਚੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਇਹ ਲੋਕਾਂ ਦੀ ਜ਼ਿੰਦਗੀ ਨਾਲ ਜੁੜਿਆ ਸਿੱਧਾ ਮੁੱਦਾ ਹੈ। ਇਸ ਸਬੰਧੀ ਸੀਨੀਅਰ ਅਧਿਕਾਰੀਆਂ ਨਾਲ ਗੱਲ ਕਰਕੇ ਉਹ ਛੇਤੀ ਹੀ ਕੰਮ ਸ਼ੁਰੂ ਕਰਵਾਉਣਗੇ ਤਾਂ ਜੋ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੂੰ ਮਜ਼ਬੂਤ ​​ਕੀਤਾ ਜਾ ਸਕੇ।

Exit mobile version