Sant Balbir Singh Seechewal

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਰਬ ਦੇਸ਼ਾਂ ‘ਚ ਫਸੀਆਂ ਪੀੜਤ ਔਰਤਾਂ ਦਾ ਮੁੱਦਾ DGP ਗੌਰਵ ਯਾਦਵ ਕੋਲ ਚੁੱਕਿਆ

ਚੰਡੀਗੜ੍ਹ,18 ਅਕਤੂਬਰ 2023: ਆਪ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਅਰਬ ਦੇਸ਼ਾਂ ਵਿੱਚ ਫਸੀਆਂ ਪੀੜਤ ਔਰਤਾਂ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ ਹੈ । ਇਸ ਮੁਲਾਕਾਤ ਦੌਰਾਨ ਦੱਸਿਆ ਗਿਆ ਕਿ ਵਿਦੇਸ਼ ਮੰਤਰਾਲੇ ਦੀ ਮੱਦਦ ਨਾਲ ਅਰਬ ਦੇਸ਼ਾਂ ਵਿੱਚ ਫਸੀਆਂ 52 ਦੇ ਕਰੀਬ ਔਰਤਾਂ ਨੂੰ ਭਾਰਤੀ ਦੂਤਾਵਾਸ ਰਾਹੀਂ ਘਰ ਵਾਪਸ ਲਿਆਂਦਾ ਗਿਆ ਹੈ। ਜਿਨ੍ਹਾਂ ਨੂੰ ਫਰਜ਼ੀ ਏਜੰਟਾਂ ਨੇ ਉਨ੍ਹਾਂ ਦੀ ਬੇਵਸੀ ਦਾ ਫਾਇਦਾ ਉਠਾ ਕੇ ਉਨ੍ਹਾਂ ਨੂੰ ਵੱਡੇ-ਵੱਡੇ ਸੁਪਨੇ ਦਿਖਾ ਕੇ ਉਥੇ ਫਸਾਇਆ ਸੀ। ਜੋ ਅਜੇ ਵੀ ਜਾਰੀ ਹੈ।

ਇਸ ਮੌਕੇ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਦੱਸਿਆ ਗਿਆ ਕਿ ਇਹ ਬਹੁਤ ਹੀ ਗੰਭੀਰ ਅਤੇ ਚਿੰਤਾਜਨਕ ਮਾਮਲਾ ਹੈ ਜਿਸ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਲੋੜ ਹੈ ਅਤੇ ਇਨ੍ਹਾਂ ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Scroll to Top