Deepak Mundy

ਸਾਰਪ ਸ਼ੂਟਰ ਦੀਪਕ ਮੁੰਡੀ ਤੇ ਉਸਦੇ ਦੋ ਸਾਥੀਆਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਅੰਮ੍ਰਿਤਸਰ ਲਿਆਂਦਾ

ਚੰਡੀਗੜ੍ਹ 26 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸਾਰਪ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਦੋ ਸਾਥੀਆਂ ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੂੰ ਅੱਜ ਪ੍ਰੋਡਕਸ਼ਨ ਵਾਰੰਟ ‘ਤੇ ਅੰਮ੍ਰਿਤਸਰ ਲਿਆਂਦਾ ਗਿਆ ਹੈ | ਇਸਦੇ ਨਾਲ ਹੀ ਇਨ੍ਹਾਂ ਇਨ੍ਹਾਂ ਤਿੰਨਾਂ ਜਣਿਆਂ ਨੂੰ ਅੰਮ੍ਰਿਤਸਰ ਵਿਚ ਪੇਸ਼ ਕੀਤਾ ਜਾਵੇਗਾ |

ਪ੍ਰਾਪਤ ਜਾਣਕਾਰੀ ਅਨੁਸਾਰ ਗੈਂਗਸਟਰ ਰਾਣਾ ਕੰਧੋਵਾਲੀਆ ਕਤਲ ਕੇਸ ਮਾਮਲੇ ਵਿੱਚ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ | ਜਿਕਰਯੋਗ ਹੈ ਕਿ ਅੰਮ੍ਰਿਤਸਰ ਪੁਲਿਸ ਇਸਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਕੋਲੋਂ ਵੀ ਪੁੱਛਗਿੱਛ ਕਰ ਚੁੱਕੀ ਹੈ।

Scroll to Top