Site icon TheUnmute.com

ਐੱਸ.ਏ.ਐੱਸ. ਨਗਰ: ਰਾਜ ਪੱਧਰੀ ਲੋਕ ਅਦਾਲਤ ਦੌਰਾਨ 100 ਕੇਸਾਂ ਦਾ ਨਿਪਟਾਰਾ

Lok Adalat

ਐੱਸ.ਏ.ਐੱਸ. ਨਗਰ, 21 ਅਕਤੂਬਰ, 2023: ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿਚ ਜਿਲ੍ਹਾ ਐਸ.ਏ.ਐਸ. ਨਗਰ ਵਿਖੇ ਸ਼ਨੀਵਾਰ ਨੂੰ ਜਿਲ੍ਹਾ ਐਸ.ਏ.ਐਸ. ਨਗਰ ਵਿਖੇ ਰਾਜ ਪੱਧਰੀ ਲੋਕ ਅਦਾਲਤ (Lok Adalat) ਦਾ ਆਯੋਜਨ ਕੀਤਾ ਗਿਆ ਜਿਸ ਵਿਚ ਮੋਟਰ ਐਕਸੀਡੈਂਟ ਕਲੇਮ, ਲੈਂਡ ਐਕਿਉਜਿ਼ਸ਼ਨ ਅਤੇ ਪਰਿਵਾਰਕ ਮਸਲਿਆਂ ਨਾਲ ਸਬੰਧਤ ਕੇਸ ਸੁਣਵਾਈ ਲਈ ਰੱਖੇ ਗਏ ਸਨ।

ਇਸ ਲੋਕ ਅਦਾਲਤ ਵਿਚ 5 ਵਿਆਹੁਤਾ ਜੋੜਿਆਂ ਨੂੰ ਬਰਜਿੰਦਰ ਪਾਲ ਸਿੰਘ, ਪ੍ਰਿੰਸੀਪਲ ਜੱਜ, ਫੈਮਲੀ ਕੋਰਟ ਅਤੇ ਮੈਂਬਰਾਂ ਦੇ ਯਤਨਾਂ ਸਦਕਾ ਮੁੜ ਇਕੱਠਿਆਂ ਕੀਤਾ ਗਿਆ ਜੋ ਕਿ ਆਪਸੀ ਮਤਭੇਦ ਕਾਰਨ ਅਦਾਲਤਾਂ ਵਿਚ ਕੇਸ ਝਗੜ ਰਹੇ ਸਨ।

ਲੋਕ ਅਦਾਲਤ ਵਿਚ ਕੇਸਾਂ ਦੇ ਨਿਪਟਾਰੇ ਲਈ ਜਿਲ੍ਹਾ ਅਦਾਲਤ ਐਸ.ਏ.ਐਸ. ਨਗਰ ਵਿੱਚ 3 ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਦੀ ਪ੍ਰਧਾਨਗੀ ਹਰਸਿਮਰਨਜੀਤ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜਸ ਬਰਜਿੰਦਰ ਪਾਲ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਅਤੇ ਦੇਵਨੂਰ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ) ਵਲੋਂ ਕੀਤੀ ਗਈ।

ਇਸ ਤੋਂ ਇਲਾਵਾ ਸਬ-ਡਵੀਜ਼ਨ, ਡੇਰਾਬੱਸੀ ਵਿਖੇ 1 ਬੈਂਚ ਸ੍ਰੀਮਤੀ ਮਨਜੋਤ ਕੌਰ, ਅਡਿਸ਼ਨਲ ਸਿਵਲ ਜੱਜ (ਜੂਨੀਅਰ ਡਵੀਜਨ) ਅਤੇ ਸਬ-ਡਵੀਜ਼ਨ, ਖਰੜ ਵਿਖੇ 1 ਬੈਂਚ ਕਰੁਨ ਗਰਗ, ਸਿਵਲ ਜੱਜ (ਜੂਨੀਅਰ ਡਵੀਜਨ) ਦੀ ਅਗਵਾਈ ਵਿਚ ਗਠਤ ਕੀਤੇ ਗਏ।

ਇਸ ਲੋਕ ਅਦਾਲਤ  (Lok Adalat) ਲਈ ਐਸ.ਏ.ਐਸ. ਨਗਰ, ਡੇਰਾਬੱਸੀ ਅਤੇ ਖਰੜ ਦੀਆਂ ਸਾਰੀਆਂ ਅਦਾਲਤਾਂ ਨੇ ਵੱਧ ਤੋਂ ਵੱਧ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਰੇ ਲਈ ਰੱਖੇ ਗਏ। ਇਸ ਲੋਕ ਅਦਾਲਤ ਦੀ ਸਫਲਤਾ ਲਈ ਹਰਪਾਲ ਸਿੰਘ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਜੀਆਂ ਵਲੋਂ ਸਮੇਂ-ਸਮੇਂ ਤੇ ਜੁਡੀਸ਼ੀਅਲ ਅਧਿਕਾਰੀਆਂ, ਇੰਸ਼ੋਰੈਂਸ ਕੰਪਨੀਆਂ ਦੇ ਪ੍ਰਤੀਨਿਧੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਸਨ।

ਬਲਜਿੰਦਰ ਸਿੰਘ ਮਾਨ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਕੁੱਲ 243 ਕੇਸ ਨਿਪਟਾਰੇ ਲਈ ਰੱਖੇ ਗਏ ਜਿਨ੍ਹਾਂ ਵਿੱਚੋਂ 100 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 11,00,01,137/-ਕੀਮਤ ਦੇ ਅਵਾਰਡ ਪਾਸ ਕੀਤੇ ਗਏ।

Exit mobile version