ਐਸ.ਏ.ਐਸ.ਨਗਰ, 8 ਸਤੰਬਰ 2023: ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇ) ਮੋਹਾਲੀ ਵਿਖੇ 11 ਸਤੰਬਰ 2023 ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਅਪ੍ਰੈਂਟਿਸਸ਼ਿਪ (Apprenticeship) ਸਕੀਮ ਤਹਿਤ ਅਪ੍ਰੈਂਟਿਸਸ਼ਿਪ ਮੇਲਾ ਲਗਵਾਇਆ ਜਾ ਰਿਹਾ ਹੈ, ਜਿਸ ਵਿੱਚ ਲਗਭਗ 25-30 ਨਾਮੀ ਕੰਪਨੀਆਂ ਦੁਆਰਾ ਭਾਗ ਲਿਆ ਜਾਣਾ ਹੈ।
ਇਸ ਵਿੱਚ 10ਵੀਂ, 12ਵੀਂ ਪਾਸ ਸਿੱਖਿਆਰਥੀ ਅਤੇ ਆਈ.ਟੀ.ਆਈ ਪਾਸ ਸਿਖਿਆਰਥੀ ਭਾਗ ਲੈ ਸਕਦੇ ਹਨ ਅਤੇ ਚੁਣੇ ਗਏ ਸਿਖਿਆਰਥੀਆਂ ਨੂੰ ਕੰਪਨੀਆਂ ਵੱਲੋਂ 7000/-(ਪਹਿਲੇ ਸਾਲ), 7700/-(ਦੂਜੇ ਸਾਲ) ਤੋਂ 8050/- ਪ੍ਰਤੀ ਮਹੀਨਾ ਵਜੀਫਾ ਵੀ ਮੁਹੱਈਆ ਕਰਵਾਇਆ ਜਾਵੇਗਾ। ਅਪ੍ਰੈਂਟਿਸਸ਼ਿਪ (Apprenticeship) ਹੋਣ ਉਪਰੰਤ ਯੋਗ ਉਮੀਦਵਾਰਾਂ ਨੂੰ ਕੰਪਨੀਆਂ ਵੱਲੋ ਪੱਕਾ ਰੁਜ਼ਗਾਰ ਵੀ ਦਿੱਤਾ ਜਾਵੇਗਾ। ਯੋਗ ਸਿੱਖਿਆਰਥੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਅਪ੍ਰੈਂਟਿਸਸ਼ਿਪ ਮੇਲੇ ਵਿੱਚ ਪਹੁੰਚ ਕੇ ਰੁਜ਼ਗਾਰ ਪ੍ਰਾਪਤ ਕਰਕੇ ਆਪਣਾ ਭਵਿੱਖ ਸੁਨਹਿਰੀ ਬਣਾਓ।