Site icon TheUnmute.com

ਐੱਸ.ਏ.ਐੱਸ.ਨਗਰ: ਫ਼ੂਡ ਸੇਫ਼ਟੀ ਟੀਮ ਵੱਲੋਂ ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ

food safety team

ਐੱਸ.ਏ.ਐੱਸ.ਨਗਰ, 17 ਅਕਤੂਬਰ 2023: ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਖਾਣ-ਪੀਣ ਦੀਆਂ ਮਿਆਰੀ ਤੇ ਸ਼ੁੱਧ ਚੀਜ਼ਾਂ ਉਪਲਬੱਧ ਕਰਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਸਿਹਤ ਵਿਭਾਗ ਦੀ ਫ਼ੂਡ ਸੇਫਟੀ ਟੀਮ (food safety team) ਨੇ ਸ਼ਹਿਰ ਦੀਆਂ ਵੱਡੀਆਂ ਮਠਿਆਈ ਦੀਆਂ ਦੁਕਾਨਾਂ ਦੇ ਕਾਰਖਾਨਿਆਂ ਵਿਚ ਅਚਨਚੇਤ ਚੈਕਿੰਗ ਕੀਤੀ। ਸਹਾਇਕ ਕਮਿਸ਼ਨਰ ਫ਼ੂਡ ਸੇਫਟੀ ਅਮਿਤ ਜੋਸ਼ੀ ਨੇ ਦਸਿਆ ਕਿ ਫ਼ੂਡ ਐਂਡ ਡਰੱਗਜ਼ ਐਡਮਨਿਸਟਰੇਸ਼ਨ ਪੰਜਾਬ ਦੇ ਕਮਿਸ਼ਨਰ ਸ੍ਰੀ ਅਭਿਨਵ ਤ੍ਰਿਖਾ ਅਤੇ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਦੀਆਂ ਹਦਾਇਤਾਂ ’ਤੇ ਟੀਮ ਨੇ ਵੱਖ ਵੱਖ ਥਾਈਂ ਮਠਿਆਈਆਂ ਦੇ ਮਿਆਰ ਦੀ ਜਾਂਚ ਕੀਤੀ। ਇਸ ਦੌਰਾਨ ਸਾਫ-ਸਫ਼ਾਈ ਆਦਿ ਦਾ ਵੀ ਮੁਆਇਨਾ ਕੀਤਾ ਗਿਆ।

ਅੰਮ੍ਰਿਤ ਸਵੀਟਸ, ਗੁਰੂ ਨਾਨਕ ਸਵੀਟਸ, ਸ਼ਕਤੀ ਫ਼ੂਡ ਪ੍ਰੋਡਕਟਸ, ਜਲੰਧਰ ਸਵੀਟਸ ਅਤੇ ਉੱਤਮ ਸਵੀਟਸ ਦੇ ਕਾਰਖਾਨਿਆਂ ਦੀ ਚੈੱਕਿੰਗ ਕੀਤੀ ਗਈ , ਜਿੱਥੇ ਮਠਿਆਈਆਂ ਬਣਦੀਆਂ ਹਨ। ਮੌਕੇ ਤੇ ਖੋਆ, ਬਰਫ਼ੀ, ਕਲਾਕੰਦ ਅਤੇ ਮੇਵਾ ਆਦਿ ਪਦਾਰਥਾਂ ਦੇ ਸੈਂਪਲ ਲਏ ਗਏ ਜੋ ਲੈਬ ਵਿਚ ਭੇਜ ਦਿਤੇ ਗਏ ਹਨ।

ਅਧਿਕਾਰੀ (food safety team) ਨੇ ਕਾਰੋਬਾਰੀਆਂ ਨੂੰ ਸਖ਼ਤ ਸ਼ਬਦਾਂ ਵਿਚ ਹਦਾਇਤ ਕੀਤੀ ਕਿ ਮਿਲਾਵਟੀ ਤੇ ਗ਼ੈਰ ਮਿਆਰੀ ਮਠਿਆਈਆਂ ਦੀ ਬਣਾਈ ਤੇ ਵਿਕਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ “ਫ਼ੂਡ ਸੇਫ਼ਟੀ ਸਟੈਂਡਰਡਜ਼ ਐਂਡ ਰੈਗੂਲੇਸ਼ਨ ਐਕਟ” ਤਹਿਤ ਮਿਲਾਵਟੀ ਤੇ ਬੇਮਿਆਰੀ ਵਸਤਾਂ, ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤਾਂ ਕਿਸੇ ਵੀ ਹਾਲਤ ਵਿਚ ਵੇਚੀਆਂ ਨਹੀਂ ਜਾ ਸਕਦੀਆਂ।

ਇਸ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਜੁਰਮਾਨਾ ਲਾਉਣ ਤੋਂ ਇਲਾਵਾ ਉਸ ਦਾ ਵਿਕਰੀ ਲਾਇਸੰਸ ਵੀ ਰੱਦ ਕੀਤਾ ਜਾ ਸਕਦਾ ਹੈ। ਉਨ੍ਹਾਂ ਵੱਖ ਵੱਖ ਐਸੋਸੀਏਸ਼ਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ੁੱਧ ਚੀਜ਼ਾਂ ਦੀ ਬਣਾਵਟ ਅਤੇ ਵਿਕਰੀ ਯਕੀਨੀ ਬਣਾਉਣ। ਉਨ੍ਹਾਂ ਲੋਕਾਂ ਨੂੰ ਵੀ ਭੋਜਨ ਪਦਾਰਥਾਂ ਦੀ ਗੁਣਵੱਤਾ ਪ੍ਰਤੀ ਕਿਸੇ ਕਿਸਮ ਦਾ ਸਮਝੌਤਾ ਨਾ ਕਰਨ ਦੀ ਅਪੀਲ ਕੀਤੀ।

Exit mobile version