SAS Nagar

ਐੱਸ.ਏ.ਐੱਸ ਨਗਰ: ਸਵੱਛ ਭਾਰਤ ਮਿਸ਼ਨ ਤਹਿਤ ਕੰਨਟੇਨਰ ਵੰਡੇ

ਐੱਸ.ਏ.ਐੱਸ ਨਗਰ 19 ਅਕਤੂਬਰ 2023: ਸ੍ਰੀਮਤੀ ਆਸ਼ਿਕਾ ਜੈਨ, ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ (SAS Nagar)  ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੱਛ ਭਾਰਤ ਮਿਸ਼ਨ (ਸ਼ਹਿਰੀ) ਨੂੰ ਪ੍ਰਫੁੱਲਤ ਕਰਨ ਲਈ ਸੁਹਿਰਦ ਯਤਨਾਂ ਤਹਿਤ ਸੀ.ਐਫ. ਅਤੇ ਐਸ.ਆਈ. ਮਗਰ ਕੌਂਸਲ ਨਵਾਂਗਾਓਂ ਨੇ ਐਸ.ਬੀ.ਐਮ.ਯੂ. ਟੀਮ ਏ.ਡੀ.ਸੀ. (ਯੂ.ਡੀ.), ਐਸ.ਏ.ਐਸ. ਨਗਰ ਦੇ ਸਹਿਯੋਗ ਨਾਲ ਮੰਦਰਾਂ ਵਿੱਚ ਵਰਤੇ ਜਾਣ ਵਾਲੇ ਫੁੱਲਾਂ ਨੂੰ ਇੱਕਠਾ ਕਰਨ ਲਈ ਕੰਨਟੇਨਰ ਵੰਡੇ।

ਇਸ ਦੌਰਾਨ ਸਰੋਤਾਂ ਨੂੰ ਵੱਖ ਕਰਨ ਦੀ ਮਹੱਤਤਾ ਬਾਰੇ ਜਾਗਰੂਕਤਾ ਸੈਸ਼ਨ ਵੀ ਦਿੱਤਾ ਗਿਆ। ਇਸ ਪਹਿਲ ਦਾ ਉਦੇਸ਼ ਸਮਾਜ ਦੇ ਅੰਦਰ ਜ਼ਿੰਮੇਵਾਰ ਰਹਿੰਦ-ਖੂੰਹਦ ਪ੍ਰਬੰਧਨ ਅਤੇ ਰੀਸਾਈਕਲਿੰਗ ਨੂੰ ਉਤਸ਼ਾਹਿਤ ਕਰਨਾ ਹੈ।

ਇਹ ਯਤਨ ਟਿਕਾਊ ਜੀਵਨ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਸਥਾਨਕ ਅਧਿਕਾਰੀਆਂ ਅਤੇ ਭਾਈਚਾਰੇ ਦੇ ਸਹਿਯੋਗ ਦੀ ਮਿਸਾਲ ਦਿੰਦਾ ਹੈ। ਇਸ ਤੋਂ ਇਲਾਵਾ ਇਹ ਯਕੀਨੀ ਬਣਾਇਆ ਗਿਆ ਕਿ ਇਕੱਠੇ ਕੀਤੇ ਫੁੱਲਾਂ ਨੂੰ ਵਾਤਾਵਰਣ ਅਨੁਕੂਲ ਤਰੀਕੇ ਨਾਲ ਪ੍ਰੋਸੈਸ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸ਼ਰਧਾਲੂਆਂ ਦੇ ਨਾਲ-ਨਾਲ ਮੰਦਰ ਦੇ ਪੁਜਾਰੀਆਂ ਨੂੰ ਵੀ ਵੱਧ ਤੋਂ ਵੱਧ ਕੱਪੜੇ ਦੇ ਥੈਲੇ ਅਪਣਾ ਕੇ ਸਮਾਜ ਦੀ ਮਦਦ ਕਰਨ ਲਈ ਪ੍ਰੇਰਿਤ ਕੀਤਾ ਗਿਆ

Scroll to Top