SAS Nagar

ਐਸ.ਏ.ਐਸ.ਨਗਰ: ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਓਰੋ ਵੱਲੋਂ ਉੱਦਮਤਾ ਸੈਮੀਨਾਰ ਕਰਵਾਇਆ

ਐਸ.ਏ.ਐਸ.ਨਗਰ, 24 ਅਗਸਤ, 2023: ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ (SAS Nagar) ਵਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੋਜਵਾਨਾਂ ਨੂੰ ਉੱਦਮਤਾ ਦੇ ਅਵਸਰਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਲਈ 24 ਅਗਸਤ ਨੂੰ ਸਵੇਰੇ 10.00 ਵਜੇ ਸਥਾਨ ਨੈਸ਼ਨਲ ਫੂਡ ਐਂਡ ਕਿਉਲਨਰੀ ਸੰਸਥਾ (ਐੱਨ. ਐੱਫ਼. ਸੀ. ਆਈ.), ਐੱਸ ਏ ਐੱਸ ਨਗਰ (ਮੋਹਾਲੀ) ਵਿਖੇ ਅੱਜ ਉੱਦਮਤਾ ਤੇ ਸੈਮੀਨਾਰ ਕਰਵਾਇਆ ਗਿਆ | ਜਿਸ ਵਿੱਚ ਮੁੱਖ ਮਹਿਮਾਨ ਗੁਰਸ਼ਗਨ ਕੌਰ ਸਾਇੰਟੀਸਟ ਪੰਜਾਬ ਸਟੇਟ ਕਾਉਂਸਲ ਫਾਰ ਸਾਇੰਸ ਅਤੇ ਤਕਨਾਲੋਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਇਸ ਮੌਕੇ ਸ਼੍ਰੀਮਤੀ ਡਿੰਪਲ ਥਾਪਰ ਰੁਜ਼ਗਾਰ ਅਫ਼ਸਰ ਬਤੌਰ ਵਿਸ਼ੇਸ਼ ਮਹਿਮਾਨ, ਨਬਿਹਾ ਕਰੀਅਰ ਕਾਉਂਸਲਰ ਅਤੇ ਜਗਪ੍ਰੀਤ ਸਿੰਘ ਪੀ.ਐੱਸ.ਡੀ. ਐਮ ਨੇ ਹਿੱਸਾ ਲਿਆ।

ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਅਫ਼ਸਰ ਡਿੰਪਲ ਥਾਪਰ ਨੇ ਦੱਸਿਆ ਕਿ ਜ਼ਿਲ੍ਹਾ (SAS Nagar) ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਉੱਦਮਤਾ ਤੇ ਸੈਮੀਨਾਰ ਦੇ ਆਯੋਜਨ ਵਿੱਚ ਬੱਚਿਆਂ ਨੂੰ ਉੱਦਮਤਾ ਬਾਰੇ ਕਾਫੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ ਜਿਸ ਵਿੱਚ ਬੱਚਿਆਂ ਨੂੰ ਆਪਣੇ ਉਤਪਾਦ ਦੀ ਮਾਰਕਟਿੰਗ ਅਤੇ ਪਬਲਿਸਿਟੀ ਸਬੰਧੀ ਜਾਗਰੂਕ ਕੀਤਾ ਗਿਆ।

ਬੱਚਿਆਂ ਨੂੰ ਬਿਜਨਸ ਉੱਦਮਤਾ ਦੀ ਮਹੱਤਤਾ ਉੱਤੇ ਚਾਨਣ ਪਾਇਆ ਗਿਆ ਅਤੇ ਜ਼ਿਲ੍ਹੇ ਦੇ ਬੇਰੁਜ਼ਗਾਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਉੱਦਮਤਾ ਲਈ ਦਿੱਤੀ ਜਾਣ ਵਾਲੀ ਵਿੱਤੀ ਅਤੇ ਹੋਰ ਸਹੂਲਤਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ ਤਾਂ ਜੋ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮ-ਨਿਰਭਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸੈਮੀਨਾਰ ਵਿੱਚ 70 ਹਾਊਸਪੀਟੈਲਟੀ ਸੈਕਟਰ ਦੇ ਪ੍ਰਾਰਥੀਆਂ ਨੇ ਭਾਗ ਲਿਆ ਅਤੇ ਇੰਸਚਟਿਚਿਊਟ ਨੇ ਅੱਜ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

Scroll to Top