license canceled

ਐਸ.ਏ.ਐਸ ਨਗਰ: ‘ਏ.ਡੀ.ਸੀ ਵੱਲੋਂ ਡੀ.ਸੀ. ਓਵਰਸੀਜ਼ ਕੰਸਲਟੈਂਸੀ ਫਰਮ ਦਾ ਲਾਇਸੈਂਸ ਰੱਦ

ਐਸ.ਏ.ਐਸ ਨਗਰ, 11 ਜੁਲਾਈ 2023: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਡੀ.ਸੀ.ਓਵਰਸੀਜ਼ ਕੰਸਲਟੈਂਸੀ ਫਰਮ ਦਾ ਲਾਇਸੈਂਸ (License) ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਸੀ.ਓਵਰਸੀਜ਼ ਕੰਸਲਟੈਂਸੀ ਫਰਮ ਐਸ.ਸੀ.ਓ ਨੰ: 36, ਦੂਜੀ ਮੰਜ਼ਿਲ, ਸੈਕਟਰ-71, ਜ਼ਿਲ੍ਹਾ ਐਸ.ਏ.ਐਸ ਨਗਰ ਦੇ ਮਾਲਕ ਧੀਰਜ ਪ੍ਰਕਾਸ਼ ਪੁੱਤਰ ਓਮ ਪ੍ਰਕਾਸ਼, ਵਾਸੀ ਮਕਾਨ ਨੰ:187, ਮਾਡਲ ਟਾਊਨ ਅੰਬਾਲਾ ਸਿਟੀ, ਜ਼ਿਲ੍ਹਾ, ਅੰਬਾਲਾ (ਹਰਿਆਣਾ) ਹਾਲ ਵਾਸੀ ਮਕਾਨ ਨੰਬਰ 3025 ਪਹਿਲੀ ਮੰਜ਼ਿਲ ਸੈਕਟਰ-71, ਐਸ.ਏ.ਐਸ. ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 09 ਅਗਸਤ 2023 ਤੱਕ ਹੈ।

ਇਸ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕਰਨ ਕਾਰਨ ਇਸ ਫਰਮ ਦਾ ਲਾਇਸੈਂਸ (License) ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੈਂਸੀ/ਫਰਮ ਦਾ ਮਾਲਕ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

Scroll to Top