Site icon TheUnmute.com

ਐੱਸ.ਏ.ਐੱਸ ਨਗਰ: ਏ.ਡੀ.ਸੀ ਵੱਲੋਂ ਰੋਮੀ ਟਰੈਵਲ ਏਜੰਟ ਫਰਮ ਦਾ ਲਾਇਸੈਂਸ ਰੱਦ

License

ਐੱਸ.ਏ.ਐੱਸ ਨਗਰ, 27 ਸਤੰਬਰ 2023: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਰੋਮੀ ਟਰੈਵਲ ਏਜੰਟ ਫਰਮ ਦਾ ਲਾਇਸੈਂਸ (License) ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਮੀ ਟਰੈਵਲ ਏਜੰਟ ਸ਼ਾਪ ਨੰ: 17, ਸਿਸਵਾਂ ਰੋਡ, ਕੁਰਾਲੀ, ਤਹਿਸੀਲ ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਪ੍ਰੇਮ ਸਿੰਘ ਪੁੱਤਰ ਧਰਮ ਸਿੰਘ, ਪਿੰਡ-ਦੁਸਾਰਨਾ, ਡਾਕਘਰ-ਕੁਰਾਲੀ, ਤਹਿਸੀਲ ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਟਰੈਵਲ ਏਜੰਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 14 ਮਈ 2020 ਨੂੰ ਖਤਮ ਹੋ ਚੁੱਕੀ ਸੀ। ਇਸ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਇਸ ਫਰਮ ਦਾ ਲਾਇਸੈਂਸ (License) ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੈਂਸੀ/ਫਰਮ ਦਾ ਮਾਲਕ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

Exit mobile version