ਐਸ.ਏ.ਐਸ.ਨਗਰ, 25 ਅਗਸਤ, 2023: ਨੈਸ਼ਨਲ ਹਾਈਵੇਅ ਜ਼ੀਰਕਪੁਰ ‘ਤੇ ਆਵਾਜਾਈ ਨੂੰ ਨਿਰਵਿਘਨ ਰੱਖਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੀਰਵਾਰ ਐਨ.ਐਚ.ਏ.ਆਈ. ਅਧਿਕਾਰੀਆਂ ਅਤੇ ਜ਼ਿਲ੍ਹਾ (SAS Nagar) ਅਧਿਕਾਰੀਆਂ ਨਾਲ ਇੱਕ ਵਿਆਪਕ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਐੱਨ.ਐੱਚ.ਏ.ਆਈ. ਦੇ ਅਧਿਕਾਰੀਆਂ ਨੂੰ ਰਾਸ਼ਟਰੀ ਰਾਜਮਾਰਗ ‘ਤੇ ਆਵਾਜਾਈ ਦੀਆਂ ਰੁਕਾਵਟਾਂ ਨੂੰ ਸੁਚਾਰੂ ਬਣਾਉਣ ਅਤੇ ਬਰਸਾਤ ਦੇ ਦਿਨਾਂ ਦੌਰਾਨ ਹੜ੍ਹਾਂ ਦੇ ਪਾਣੀ ਦੀ ਨਿਕਾਸੀ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਅਤੇ ਅੰਬਾਲਾ, ਪਟਿਆਲਾ ਨੂੰ ਜਾਣ ਵਾਲੀ ਐਨ.ਐਚ.ਏ.ਆਈ. ਰੋਡ ਦੀ ਇਸ ਤਰ੍ਹਾਂ ਸਾਂਭ-ਸੰਭਾਲ ਕੀਤੀ ਜਾਵੇ ਕਿ ਕੋਈ ਵੀ ਵਿਅਕਤੀ ਕਿਸੇ ਨਾ ਕਿਸੇ ਕਾਰਨ ਕਰਕੇ ਟ੍ਰੈਫਿਕ ਜਾਮ ਵਿੱਚ ਨਾ ਫਸੇ।
ਐੱਨ.ਐੱਚ.ਏ.ਆਈ. ਵੱਲੋਂ ਆਪਣੇ ਪ੍ਰੋਜੈਕਟਾਂ ਤੋਂ ਪਾਣੀ ਕੱਢ ਕੇ ਸੜ੍ਕ ਤੇ ਨਿਕਾਸ ਕਰਕੇ, ਨਿਰਵਿਘਨ ਆਵਾਜਾਈ ਵਿੱਚ ਰੁਕਾਵਟ ਪੈਦਾ ਕਰਨ ਵਾਲੇ ਡਿਵੈਲਪਰਾਂ ਵਿਰੁੱਧ ਬਣਦੀ ਕਾਰਵਾਈ ਕਰਨ ਦੀ ਮੰਗ ਕਰਨ ‘ਤੇ ਡਿਪਟੀ ਕਮਿਸ਼ਨਰ ਨੇ ਤੁਰੰਤ ਐਸ.ਡੀ.ਐਮਜ਼ ਨੂੰ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ। ਐਸ ਡੀ ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਨੇ ਡੀ ਸੀ ਨੂੰ ਦੱਸਿਆ ਕਿ ਐਨ ਐਚ ਏ ਆਈ ਵੱਲੋਂ ਪ੍ਰਾਪਤ ਸ਼ਿਕਾਇਤਾਂ ’ਤੇ ਕਾਰਵਾਈ ਕਰਦਿਆਂ ਮੁੱਖ ਸੜਕ ’ਤੇ ਕਥਿਤ ਤੌਰ ’ਤੇ ਪਾਣੀ ਦੀ ਨਿਕਾਸੀ ਕਰਨ ਸਬੰਧੀ ਕੁਝ ਹਾਊਸਿੰਗ ਸੁਸਾਇਟੀਆਂ ਅਤੇ ਪ੍ਰਾਜੈਕਟਾਂ ਨੂੰ ਪੰਜ ਨੋਟਿਸ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਐਨ.ਐਚ.ਏ.ਆਈ ਵੱਲੋਂ ਚੱਲ ਰਹੇ ਕੰਮਾਂ ਦਾ ਵੀ ਜਾਇਜ਼ਾ ਲਿਆ ਅਤੇ ਬਕਾਇਆ ਕੰਮਾਂ ਨੂੰ ਜਲਦੀ ਪੂਰਾ ਕਰਨ ਲਈ ਕਿਹਾ। ਮੀਟਿੰਗ ਵਿੱਚ ਏ ਡੀ ਸੀ (ਜੀ) ਵਿਰਾਜ ਐਸ ਟਿਡਕੇ, ਏ ਡੀ ਸੀ (ਯੂ ਡੀ) ਦਮਨਜੀਤ ਸਿੰਘ ਮਾਨ, ਏ ਡੀ ਸੀ (ਆਰ ਡੀ) ਗੀਤਿਕਾ ਸਿੰਘ, ਪ੍ਰਾਜੈਕਟ ਡਾਇਰੈਕਟਰ ਐਨ ਐਚ ਏ ਆਈ ਪਰਦੀਪ ਅੱਤਰੀ, ਐਸ ਡੀ ਐਮਜ਼ ਹਿਮਾਂਸ਼ੂ ਗੁਪਤਾ ਡੇਰਾਬੱਸੀ ਅਤੇ ਰਵਿੰਦਰ ਸਿੰਘ ਖਰੜ ਅਤੇ ਮੁਹਾਲੀ, ਜ਼ਿਲ੍ਹਾ (SAS Nagar) ਮਾਲ ਅਫਸਰ ਗੁਰਜਿੰਦਰ ਸਿੰਘ ਬੈਨੀਪਾਲ ਹਾਜ਼ਰ ਸਨ। .