Site icon TheUnmute.com

ਐੱਸ.ਏ.ਐੱਸ ਨਗਰ: ਮਿਸ਼ਨ ਇੰਦਰਧਨੁਸ਼ ਤਹਿਤ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ

Mission Indradhanuch

ਐੱਸ.ਏ.ਐੱਸ ਨਗਰ/ਖਰੜ, 10 ਅਕਤੂਬਰ 2023: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਸਿਵਲ ਸਰਜਨ ਮੋਹਾਲੀ ਡਾ. ਮਹੇਸ਼ ਆਹੂਜਾ ਤੇ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰਪਾਲ ਕੌਰ ਦੀ ਅਗਵਾਈ ਵਿਚ ਬਲਾਕ ਪੀ.ਐਚ.ਸੀ. ਘੜੂੰਆਂ ਅਧੀਨ ਸਿਹਤ ਕੇਂਦਰਾਂ ਵਲੋਂ ਇੰਟੈਸੀਫਾਈਡ ਮਿਸ਼ਨ ਇੰਦਰਧਨੁਸ਼ (Mission Indradhanush) ਅਤੇ ਮੀਜ਼ਲ-ਰੁਬੇਲਾ ਇਲੀਮੀਨੇਸ਼ਨ ਮੁਹਿੰਮ ਦੇ ਦੂਸਰੇ ਪੜਾਅ ਅਧੀਨ ਟੀਕਾਕਰਨ ਕੈਂਪ ਲਗਾਏ ਗਏ।

ਸਟੇਟ ਟੀਕਾਕਰਨ ਅਫ਼ਸਰ ਡਾ. ਬਲਵਿੰਦਰ ਕੌਰ, ਡਬਲਿਊ. ਐਚ.ਓ. ਦੇ ਐਸਐਮਓ ਡਾ. ਵਿਕਰਮ ਗੁਪਤਾ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਐਸਐਮਓ ਡਾ. ਸੁਰਿੰਦਰਪਾਲ ਕੌਰ ਵਲੋਂ ਕੈਂਪਾਂ ਦਾ ਨਿਰੀਖਣ ਵੀ ਕੀਤਾ ਗਿਆ। ਟੀਮ ਨੇ ਮੋਹਾਲੀ ਨੇੜਲੇ ਖੇਤਰ ਬਲੌਂਗੀ, ਸ਼ਾਹੀਮਾਜਰਾ ਅਤੇ ਸੋਹਾਣਾ ਵਿਖੇ ਲਗਾਏ ਟੀਕਾਕਰਨ ਕੈਂਪਾਂ ਦਾ ਜਾਇਜ਼ਾ ਲਿਆ।

ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰਪਾਲ ਕੌਰ ਨੇ ਦੱਸਿਆ ਕਿ ਟੀਕਾਕਰਨ ਤੋ ਵਾਂਝੇ ਰਹਿ ਗਏ ਪੰਜ ਸਾਲ ਦੀ ਉਮਰ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਯਕੀਨੀ ਬਣਾਉਣ ਲਈ ਇੰਟੈਸੀਫਾਈਡ ਮਿਸ਼ਨ ਇੰਦਰਧਨੁੱਛ ਦਾ ਦੂਜਾ ਰਾਊਡ 9 ਤੋਂ 14 ਅਕਤੂਬਰ ਤੱਕ ਚਲਾਇਆ ਜਾ ਰਿਹਾ ਹੈ, ਤਾਂ ਜੋ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਪੂਰਨ ਟੀਕਾਕਰਨ ਕੀਤਾ ਜਾ ਸਕੇ। ਡਾ. ਸੁਰਿੰਦਰਪਾਲ ਕੌਰ ਨੇ ਦੱਸਿਆ ਕਿ ਮੀਜਲ ਤੇ ਰੁਬੇਲਾ ਟੀਕਾਕਰਨ ਲਈ ਵਿਸ਼ੇ਼ਸ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਸਾਲ 2023 ਦੌਰਾਨ ਮੀਜਲ ਅਤੇ ਰੁਬੇਲਾ ਦਾ ਪੂਰਨ ਰੂਪ ਵਿਚ ਖਾਤਮਾ ਹੋ ਸਕੇ।

ਮੈਡੀਕਲ ਅਫ਼ਸਰ ਅਨਿਲ ਵਸ਼ਿਸ਼ਟ ਤੇ ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ ਨੇ ਦੱਸਿਆ ਕਿ ਮਿਸ਼ਨ ਇੰਦਰਧਨੁਸ਼ (Mission Indradhanuch) ਸਬੰਧੀ ਹਾਈ ਰਿਸਕ ਖੇਤਰਾਂ ਵਿਚ ਵਿਸ਼ੇਸ਼ ਤੌਰ ‘ਤੇ ਸਰਵੇ ਕਰਨ ਦੇ ਨਾਲ-ਨਾਲ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਤੰਦਰੁਸਤੀ ਅਤੇ ਬਿਮਾਰੀਆਂ ਤੋਂ ਬਚਾਅ ਲਈ ਟੀਕਾਕਰਨ ਬਹੁਤ ਜਰੂਰੀ ਹੈ। ਇਸ ਮੌਕੇ ਸੀਐਚਓ ਸੋਨਮ, ਏ.ਐਨ.ਐਮ. ਕਿਰਨਪਾਲ ਕੌਰ, ਰਾਜਵਿੰਦਰ ਕੌਰ, ਪਰਮਜੀਤ ਕੌਰ, ਗੁਰਪ੍ਰੀਤ ਕੌਰ ਅਤੇ ਆਸ਼ਾ ਵਰਕਰਾਂ ਮੌਜੂਦ ਸਨ।

Exit mobile version