July 3, 2024 10:17 am
SAS Nagar Police

ਐਸ.ਏ.ਐਸ.ਨਗਰ ਪੁਲਿਸ ਨੇ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ ‘ਵਾਂਟਡ ਸ਼ੂਟਰ’ ਨੂੰ ਕੀਤਾ ਗ੍ਰਿਫਤਾਰ

ਐੱਸ.ਏ.ਐੱਸ.ਨਗਰ, 16 ਨਵੰਬਰ, 2023: ਐੱਸ.ਐੱਸ.ਪੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਅਪਰਾਧੀਆਂ/ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਦੀ ਨਿਰੰਤਰਤਾ ਵਿੱਚ ਜ਼ਿਲ੍ਹਾ ਐਸ.ਏ.ਐਸ.ਨਗਰ ਪੁਲਿਸ (SAS Nagar Police) ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ, ਜਿਸ ਵਿੱਚ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ ਇੱਕ ਸਾਥੀ ਗੁਰਪਾਲ ਸਿੰਘ ਵਾਸੀ ਡੇਰਾਬੱਸੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐਸ ਐਸ ਪੀ ਨੇ ਦੱਸਿਆ ਕਿ 6.11.2023 ਨੂੰ ਤਿਉਹਾਰਾਂ ਦੇ ਸਮੇਂ ਦੌਰਾਨ ਵਿਸ਼ੇਸ਼ ਗਸ਼ਤ ਦੌਰਾਨ ਐਸ ਐਚ ਓ ਜ਼ੀਰਕਪੁਰ ਨੇ ਆਪਣੀ ਟੀਮ ਸਮੇਤ ਮਨਜੀਤ ਉਰਫ ਗੁਰੀ ਨੂੰ ਵੀ ਆਈ ਪੀ ਰੋਡ, ਜ਼ੀਰਕਪੁਰ ਵਿਖੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ, ਜਦੋਂ ਕਿ ਉਸਦਾ ਇੱਕ ਹੋਰ ਸਾਥੀ ਗੁਰਪਾਲ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ। ਪੁਲਿਸ ਪਾਰਟੀ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਵਿੱਚ ਗੁਰੀ ਨੂੰ ਗੋਲੀ ਲੱਗੀ ਸੀ ਅਤੇ ਉਸ ਕੋਲੋਂ ਦੋ ਪਿਸਤੌਲ ਬਰਾਮਦ ਹੋਏ ਸਨ।

ਇਸ ਸਬੰਧ ਵਿੱਚ ਇੱਕ ਐਫ ਆਈ ਆਰ ਨੰ. 331 ਅਧੀਨ ਮੁਕੱਦਮਾ ਧਾਰਾਵਾਂ 307, 353, 186 ਆਈ ਪੀ ਸੀ ਅਤੇ 25 ਅਸਲਾ ਐਕਟ ਥਾਣਾ ਜ਼ੀਰਕਪੁਰ ਵਿਖੇ ਦਰਜ ਕੀਤਾ ਗਿਆ ਸੀ ਅਤੇ ਗੁਰੀ ਤੋਂ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਵਿਦੇਸ਼ੀ ਮੂਲ ਦੇ ਲੋੜੀਂਦੇ ਅਪਰਾਧੀ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ ਨਿਰਦੇਸ਼ਾਂ ‘ਤੇ ਉਸ ਨੇ ਆਪਣੇ ਸਾਥੀ ਗੁਰਪਾਲ ਸਮੇਤ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਪਾਸੋਂ ਪਿੰਡ ਦਦਰਾਣਾ, ਕਾਲਜ ਰੋਡ, ਡੇਰਾਬੱਸੀ ਤੋਂ 03 ਵਿਦੇਸ਼ੀ ਪਿਸਤੌਲਾਂ ਸਮੇਤ 30 ਜਿੰਦਾ ਕਾਰਤੂਸ ਹਾਸਲ ਕੀਤੇ ਸਨ। ਉਨ੍ਹਾਂ ਨੂੰ ਵਿਦੇਸ਼ ਅਧਾਰਤ ਉਕਤ ਮੁਲਜ਼ਮਾਂ ਦੁਆਰਾ ਜ਼ੀਰਕਪੁਰ ਵਿੱਚ ਕੋਈ ਸਨਸਨੀਖੇਜ਼ ਅਪਰਾਧ ਨੂੰ ਅੰਜਾਮ ਦੇਣ ਦਾ ਜਿੰਮਾ ਸੌਂਪਿਆ ਗਿਆ ਸੀ।

ਹੋਰ ਵੇਰਵਿਆਂ ਦਾ ਖੁਲਾਸਾ ਕਰਦਿਆਂ, ਐਸ ਐਸ ਪੀ ਨੇ ਦੱਸਿਆ ਕਿ ਗੁਰਪਾਲ ਨੂੰ ਫੜਨ ਲਈ ਐਸ.ਏ.ਐਸ.ਨਗਰ ਪੁਲਿਸ (SAS Nagar Police) ਵੱਲੋਂ ਇੱਕ ਵਿਸ਼ੇਸ਼ ਅਪਰੇਸ਼ਨ ਹੰਟ ਸ਼ੁਰੂ ਕੀਤਾ ਗਿਆ ਸੀ।ਪੁਲਿਸ ਵੱਲੋਂ ਇਸ ਦੌਰਾਨ ਮਨੁੱਖੀ/ਤਕਨੀਕੀ ਇਨਪੁਟਸ ‘ਤੇ ਕੰਮ ਕਰਦੇ ਹੋਏ, ਲੋੜੀਂਦੇ ਸ਼ੂਟਰ ਗੁਰਪਾਲ ਸਿੰਘ ਨੂੰ ਅੱਜ ਤੜਕੇ ਪਿੰਡ ਰਣਖੰਡੀ, ਜ਼ਿਲ੍ਹਾ ਸਹਾਰਨਪੁਰ (ਯੂ.ਪੀ.) ਤੋਂ ਗ੍ਰਿਫਤਾਰ ਕੀਤਾ ਗਿਆ, ਜਿੱਥੇ ਉਸਨੂੰ ਉਸਦੇ ਹੈਂਡਲਰਾਂ ਦੁਆਰਾ ਛੁਪਣਗਾਹ ਮੁਹੱਈਆ ਕਰਵਾਈ ਗਈ ਸੀ। ਐਸ ਐਸ ਪੀ ਗਰਗ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਇੱਕ .30 ਕੈਲੀਬਰ, ਚੀਨੀ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।