Arvind Kejriwal

ਸਤੇਂਦਰ ਜੈਨ ਨੂੰ ਸਿਆਸੀ ਕਾਰਨਾਂ ਕਰਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ : ਅਰਵਿੰਦ ਕੇਜਰੀਵਾਲ

ਚੰਡੀਗੜ੍ਹ 31 ਮਈ 2022: ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ (Satender Jain) ਦੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ‘ਆਪ’ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਉਨ੍ਹਾਂ ਦੇ ਬਚਾਅ ਵਿੱਚ ਆ ਗਏ ਹਨ। ਸੀ ਐੱਮ ਅਰਵਿੰਦ ਕੇਜਰੀਵਾਲ ਨੇ ਖੁੱਲ੍ਹ ਕੇ ਕਿਹਾ ਹੈ ਕਿ ਉਨ੍ਹਾਂ ਨੇ ਖੁਦ ਸਤੇਂਦਰ ਜੈਨ ਦੇ ਕੇਸ ਦਾ ਅਧਿਐਨ ਕੀਤਾ ਹੈ ਅਤੇ ਇਹ ਮਾਮਲਾ ਪੂਰੀ ਤਰ੍ਹਾਂ ਫਰਜ਼ੀ ਹੈ।

ਇਸਦੇ ਨਾਲ ਹੀ ਕੇਜਰੀਵਾਲ ਨੇ ਸਤੇਂਦਰ ਜੈਨ ਦੇ ਬਚਾਅ ਵਿੱਚ ਕਿਹਾ ਹੈ ਕਿ ਅਸੀਂ (ਆਮ ਆਦਮੀ ਪਾਰਟੀ) ਨਾ ਤਾਂ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਕਰਦੇ ਹਾਂ ਅਤੇ ਨਾ ਹੀ ਭ੍ਰਿਸ਼ਟਾਚਾਰ ਕਰਦੇ ਹਾਂ। ਸਾਡੀ ਸਰਕਾਰ ਪੱਕੀ ਇਮਾਨਦਾਰ ਸਰਕਾਰ ਹੈ। ਸਤੇਂਦਰ ਜੈਨ ਨੂੰ ਸਿਆਸੀ ਕਾਰਨਾਂ ਕਰਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸਾਨੂੰ ਕਾਨੂੰਨ ਵਿਵਸਥਾ ‘ਤੇ ਪੂਰਾ ਭਰੋਸਾ ਹੈ। ਕੇਜਰੀਵਾਲ ਨੇ ਕਿਹਾ, ਸਾਡੇ ਕੋਲ ਕੱਟੜਪੰਥੀ ਇਮਾਨਦਾਰ ਸਰਕਾਰ ਹੈ। ਅਸੀਂ 1 ਪੈਸੇ ਦਾ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਦੇ, ਪੰਜਾਬ ਵਿੱਚ ਅਸੀਂ ਆਪਣੇ ਹੀ ਮੰਤਰੀ ਨੂੰ ਗ੍ਰਿਫਤਾਰ ਕਰ ਲਿਆ ਪਰ ਸਤਿੰਦਰ ਜੈਨ ਦਾ ਮਾਮਲਾ ਬਿਲਕੁਲ ਫਰਜ਼ੀ ਹੈ।

Scroll to Top