ਚੰਡੀਗੜ੍ਹ 31 ਮਈ 2022: ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ (Satinder Jain) ਨੂੰ ਮਨੀ ਲਾਂਡਰਿੰਗ ਮਾਮਲੇ ‘ਚ 9 ਜੂਨ ਤੱਕ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਹਿਰਾਸਤ ‘ਚ ਭੇਜਿਆ ਗਿਆ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਮਵਾਰ ਨੂੰ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ । ਇਸ ਤੋਂ ਬਾਅਦ ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ।ਈਡੀ ਨੇ 14 ਦਿਨਾਂ ਦੀ ਰਿਮਾਂਡ ਮੰਗੀ ਸੀ । ਇਸ ਤੋਂ ਪਹਿਲਾਂ, ਈਡੀ ਅਧਿਕਾਰੀਆਂ ਨੇ ਕਿਹਾ ਕਿ ਕੁਝ ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ, ਉਸ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਅਪਰਾਧਿਕ ਧਾਰਾਵਾਂ ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ।
ਸਤੇਂਦਰ ਜੈਨ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਵਿੱਚ ਸਿਹਤ, ਉਦਯੋਗ, ਬਿਜਲੀ, ਗ੍ਰਹਿ, ਸ਼ਹਿਰੀ ਵਿਕਾਸ ਅਤੇ ਪਾਣੀ ਦੇ ਮੰਤਰੀ ਹਨ। ਏਜੰਸੀ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਜੈਨ ਦੇ ਪਰਿਵਾਰ ਦੀ 4.81 ਕਰੋੜ ਰੁਪਏ ਦੀ ਜਾਇਦਾਦ ਅਤੇ ਜੈਨ ਨਾਲ ਸਬੰਧਤ ਕੰਪਨੀਆਂ ਨੂੰ ਉਨ੍ਹਾਂ ਦੇ ਖਿਲਾਫ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਅਸਥਾਈ ਤੌਰ ‘ਤੇ ਕੁਰਕ ਕੀਤੀ ਸੀ |