abortion

SBI ਨੇ ਚੋਣ ਕਮਿਸ਼ਨ ਨੂੰ ਚੁਣਾਵੀ ਬਾਂਡ ਨਾਲ ਸਬੰਧਤ ਸਾਰੀ ਜਾਣਕਾਰੀ ਸੌਂਪੀ

ਚੰਡੀਗੜ੍ਹ, 13 ਮਾਰਚ 2024: ਭਾਰਤੀ ਸਟੇਟ ਬੈਂਕ (SBI) ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਅਦਾਲਤ ਦੇ ਹੁਕਮਾਂ ਮੁਤਾਬਕ ਚੋਣ ਕਮਿਸ਼ਨ ਨੂੰ ਚੁਣਾਵੀ ਬਾਂਡ (Electoral Bonds) ਨਾਲ ਸਬੰਧਤ ਜਾਣਕਾਰੀ ਸੌਂਪ ਦਿੱਤੀ ਹੈ। ਬੈਂਕ ਦੇ ਚੇਅਰਮੈਨ ਨੇ ਕਿਹਾ ਕਿ ਉਨ੍ਹਾਂ ਦੀ ਤਰਫੋਂ ਚੋਣ ਬਾਂਡ ਖਰੀਦਣ ਵਾਲਿਆਂ ਦੇ ਨਾਂ ਅਤੇ ਖਰੀਦੇ ਗਏ ਬਾਂਡ ਦੀ ਰਕਮ ਕਮਿਸ਼ਨ ਨੂੰ ਦਿੱਤੀ ਗਈ ਹੈ।

ਬੈਂਕ ਨੇ ਦੱਸਿਆ ਕਿ ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਇਨ੍ਹਾਂ ਚੋਣ ਬਾਂਡਾਂ (Electoral Bonds) ਦੇ ਭੁਗਤਾਨ ਦੀਆਂ ਤਾਰੀਖਾਂ ਬਾਰੇ ਸੂਚਿਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸਿਆਸੀ ਪਾਰਟੀਆਂ ਦੇ ਨਾਂ ਵੀ ਦੱਸੇ ਗਏ ਹਨ, ਜਿਨ੍ਹਾਂ ਨੂੰ ਚੰਦਾ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਕਿਸ ਦਾਨੀ ਨੇ ਕਿੰਨਾ ਦਾਨ ਕੀਤਾ ਅਤੇ ਇਸ ਦੀ ਕੀਮਤ ਕਿੰਨੀ ਹੈ ।

ਸਟੇਟ ਬੈਂਕ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ 1 ਅਪ੍ਰੈਲ 2019 ਤੋਂ ਇਸ ਸਾਲ 15 ਫਰਵਰੀ ਤੱਕ ਸਿਆਸੀ ਪਾਰਟੀਆਂ ਨੂੰ ਦਾਨ ਦੇਣ ਲਈ 22,217 ਚੋਣ ਬਾਂਡ ਖਰੀਦੇ ਗਏ ਸਨ। ਇਨ੍ਹਾਂ ਵਿੱਚੋਂ 22,030 ਸਿਆਸੀ ਪਾਰਟੀਆਂ ਵੱਲੋਂ ਭੁਗਤਾਨ ਲਈ ਦਿੱਤੇ ਗਏ ਸਨ। ਹੁਣ ਭਾਰਤੀ ਚੋਣ ਕਮਿਸ਼ਨ 15 ਮਾਰਚ ਨੂੰ ਸਾਰੀ ਜਾਣਕਾਰੀ ਆਪਣੀ ਵੈੱਬਸਾਈਟ ‘ਤੇ ਪ੍ਰਕਾਸ਼ਿਤ ਕਰੇਗੀ |

Scroll to Top