SC ਕਮਿਸ਼ਨ ਚੇਅਰਮੈਨ

SC ਕਮਿਸ਼ਨ ਚੇਅਰਮੈਨ ਦੀ ਪੰਜਾਬ ਰਾਜਪਾਲ ਨਾਲ ਮੁਲਾਕਾਤ, ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹੋਰ ਸਹਿਯੋਗ ਮੰਗਿਆ

ਚੰਡੀਗੜ੍ਹ, 10 ਨਵੰਬਰ 2025: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਬੈਠਕ ਦੌਰਾਨ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਰਾਜਪਾਲ ਨਾਲ ਅਨੁਸੂਚਿਤ ਜਾਤੀਆਂ ਦੀ ਭਲਾਈ, ਸਸ਼ਕਤੀਕਰਨ ਅਤੇ ਸਮਾਜਿਕ-ਆਰਥਿਕ ਵਿਕਾਸ ਨਾਲ ਸਬੰਧਤ ਮਾਮਲਿਆਂ ‘ਤੇ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ।

ਜਸਵੀਰ ਗੜ੍ਹੀ ਨੇ ਰਾਜਪਾਲ ਨੂੰ ਦੱਸਿਆ ਕਿ 2011 ਦੀ ਜਨਗਣਨਾ ਮੁਤਾਬਿਕ ਸੂਬੇ ‘ਚ ਅਨੁਸੂਚਿਤ ਜਾਤੀਆਂ ਵਰਗ ਦੀ ਕੁੱਲ ਆਬਾਦੀ 32 ਫ਼ੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ 2001 ਤੋਂ 2011 ਦਰਮਿਆਨ ਦੀ 26 ਫੀਸਦੀ ਦੀ ਔਸਤਨ ਵਾਧਾ ਦਰ ਦੇ ਹਿਸਾਬ ਨਾਲ ਸਾਲ 2025 ‘ਚ ਅਨੁਸੂਚਿਤ ਵਰਗ ਦੀ ਆਬਾਦੀ ਕਰੀਬ 38 ਫ਼ੀਸਦੀ ਹੋ ਗਈ ਹੈ।

ਐੱਸ.ਸੀ ਚੇਅਰਮੈਨ ਨੇ ਚੁਣੌਤੀਆਂ ਬਾਰੇ ਚਰਚਾ ਕਰਦਿਆਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਲਈ ਵੱਖ-ਵੱਖ ਭਲਾਈ ਸਕੀਮਾਂ, ਵਿਦਿਅਕ ਪਹਿਲਕਦਮੀਆਂ ਅਤੇ ਰੋਜ਼ਗਾਰ ਦੇ ਮੌਕਿਆਂ ਨੂੰ ਵਧੇਰੇ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਰਾਜਪਾਲ ਦਫ਼ਤਰ ਵੱਲੋਂ ਹੋਰ ਬਿਹਤਰ ਤਾਲਮੇਲ ਦੀ ਮੰਗ ਕੀਤੀ ਹੈ। ਇਸ ਦੌਰਾਨ ਚੇਅਰਮੈਨ ਨਾਲ ਕਮਿਸ਼ਨ ਦੇ ਮੈਂਬਰ ਰੁਪਿੰਦਰ ਸਿੰਘ ਸ਼ੀਤਲ, ਗੁਲਜ਼ਾਰ ਸਿੰਘ ਬੌਬੀ ਅਤੇ ਗੁਰਪ੍ਰੀਤ ਸਿੰਘ ਇੱਟਾਂਵਾਲੀ ਮੌਜੂਦ ਸਨ।

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐੱਸ.ਸੀ ਕਮਿਸ਼ਨ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਹੈ | ਸਮਾਜਿਕ ਨਿਆਂ ਅਤੇ ਸਮਾਨਤਾ ਲਈ ਰਾਜ ਭਵਨ ਅਤੇ ਕਮਿਸ਼ਨ ਦਫ਼ਤਰ ਦੇ ਆਪਸੀ ਤਾਲਮੇਲ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।

Read More: ਪੰਜਾਬ SC ਕਮਿਸ਼ਨ ਵੱਲੋਂ ਪਿੰਡ ਧਲੇਤਾ ਮਾਮਲੇ ‘ਚ ਜਲੰਧਰ ਦੇ DC ਤੋਂ ਰਿਪੋਰਟ ਤਲਬ

Scroll to Top