ਜਲੰਧਰ, 19 ਸਤੰਬਰ 2025: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਜਲੰਧਰ ਜ਼ਿਲ੍ਹੇ ਦੇ ਧਲੇਤਾ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਗੁਰਦਆਰਾ ਦੀ ਜ਼ਮੀਨ ‘ਤੇ ਸਿਵਲ ਪ੍ਰਸ਼ਾਸ਼ਨ ਵਲੋਂ ਪੁਲਿਸ ਪ੍ਰਸ਼ਾਸ਼ਨ ਦੀ ਸਹਾਇਤਾ ਨਾਲ ਕਬਜ਼ਾ ਕਰਨ ਸਬੰਧੀ ਮਾਮਲੇ ਨੂੰ ਸੁਲਝਾਉਣ ਦੇ ਉਦੇਸ਼ ਨਾਲ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਭਲਕੇ ਦੌਰਾ ਕੀਤਾ ਜਾਵੇਗਾ।
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ‘ਚ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਅਤੇ ਪੁਲਿਸ ਮੁਖੀ ਜ਼ਿਲ੍ਹਾ ਜਲੰਧਰ ਦਿਹਾਤੀ ਤੋਂ ਰਿਪੋਰਟ ਤਲਬ ਕੀਤੀ ਸੀ। ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਪਿੰਡ ਧਲੇਤਾ ਦੇ ਜ਼ਮੀਨ ਵਿਵਾਦ ਮਾਮਲੇ ਨੂੰ ਸੁਲਝਾਉਣ ਦੇ ਉਦੇਸ਼ ਨਾਲ ਇਹ ਦੌਰਾ ਕਰਨ ਦਾ ਫ਼ੈਸਲਾ ਕੀਤਾ ਹੈ ਤਾਂ ਜ਼ੋ ਲੋਕਾਂ ਦਾ ਆਪਸੀ ਭਾਈਚਾਰਕ ਸਾਂਝ ਬਣੀ ਰਹੇ।
Read More: ਵਿਧਾਇਕ ਰਮਨ ਅਰੋੜਾ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ‘ਚ ਭੇਜਿਆ