ਪੰਜਾਬ, 12 ਨਵੰਬਰ 2025: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਪੰਜਾਬ ਐਸਸੀ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਸਾਬਕਾ ਮੰਤਰੀ ਬੂਟਾ ਸਿੰਘ ਬਾਰੇ ਟਿੱਪਣੀਆਂ ਕਰਨ ਲਈ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਦੇ ਹੁਕਮ ਦਿੱਤੇ ਹਨ। ਡੀਐਸਪੀ ਕਪੂਰਥਲਾ ਹਰਗੁਰਦੇਵ ਸਿੰਘ ਨੂੰ ਚੰਡੀਗੜ੍ਹ ਤਲਬ ਕੀਤਾ ਸੀ ਅਤੇ ਪੁੱਛਿਆ ਸੀ ਕਿ ਵੜਿੰਗ ਨੂੰ ਅਜੇ ਤੱਕ ਕਿਉਂ ਗ੍ਰਿਫ਼ਤਾਰ ਨਹੀਂ ਕੀਤਾ।
ਡੀਐਸਪੀ ਨੇ ਕਿਹਾ ਕਿ ਰਾਜਾ ਵੜਿੰਗ ਦੀ ਵੀਡੀਓ ਦੀ ਫੋਰੈਂਸਿਕ ਜਾਂਚ ਕੀਤੀ ਜਾਵੇਗੀ, ਜਿਸ ‘ਚ ਇੱਕ ਹਫ਼ਤਾ ਜਾਂ ਦਸ ਦਿਨ ਲੱਗਣਗੇ। ਮਰਹੂਮ ਬੂਟਾ ਸਿੰਘ ਦੇ ਪੁੱਤਰ ਨੇ ਐਸਸੀ ਸਰਟੀਫਿਕੇਟ ਦਿੱਤਾ ਹੈ। ਇਸ ਤੋਂ ਬਾਅਦ ਚੇਅਰਮੈਨ ਗੜ੍ਹੀ ਨੇ 8 ਦਿਨਾਂ ਦੇ ਅੰਦਰ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਦੇ ਹੁਕਮ ਦਿੱਤੇ।
ਜਸਵੀਰ ਗੜ੍ਹੀ ਨੇ ਕਿਹਾ ਕਿ ਰਾਜਾ ਵੜਿੰਗ ਕੋਈ ਰੌਬਿਨ ਹੁੱਡ ਨਹੀਂ ਹੈ ਜੋ ਤੁਹਾਨੂੰ ਨਹੀਂ ਮਿਲ ਰਿਹਾ। ਰਾਜਾ ਵੜਿੰਗ ਤਰਨਤਾਰਨ ਅਤੇ ਨਵਾਂਸ਼ਹਿਰ ‘ਚ ਘੁੰਮ ਰਿਹਾ ਹੈ, ਤੁਸੀਂ ਉਸਨੂੰ ਕਿਉਂ ਨਹੀਂ ਲੱਭ ਸਕਦੇ ?
ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 4 ਨਵੰਬਰ ਨੂੰ ਤਰਨ ਤਾਰਨ ਦੇ ਇੱਕ ਪਿੰਡ ਵਿੱਚ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਬਾਰੇ ਟਿੱਪਣੀਆਂ ਕੀਤੀਆਂ ਸਨ। ਇਸ ਤੋਂ ਬਾਅਦ, ਕਪੂਰਥਲਾ ‘ਚ ਉਸਦੇ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ। ਬੂਟਾ ਸਿੰਘ ਦੇ ਪੁੱਤਰ ਸਰਬਜੋਤ ਸਿੰਘ ਸਿੱਧੂ ਨੇ ਰਾਜਾ ਵੜਿੰਗ ਖ਼ਿਲਾਫ਼ ਪੁਲਿਸ ਸ਼ਿਕਾਇਤ ਦਰਜ ਕਰਵਾਈ।
Read More: SC ਕਮਿਸ਼ਨ ਚੇਅਰਮੈਨ ਦੀ ਪੰਜਾਬ ਰਾਜਪਾਲ ਨਾਲ ਮੁਲਾਕਾਤ, ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹੋਰ ਸਹਿਯੋਗ ਮੰਗਿਆ




