ਪ੍ਰਿੰਸੀਪਲ ਮੁਅੱਤਲ

SC ਕਮਿਸ਼ਨ ਵੱਲੋਂ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰਾ ਦੀ ਪ੍ਰਿੰਸੀਪਲ ਨੂੰ ਮੁਅੱਤਲ ਕਰਨ ਦੇ ਹੁਕਮ

ਚੰਡੀਗੜ੍ਹ, 22 ਜਨਵਰੀ 2026: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਪੱਤਰ ਜਾਰੀ ਕਰਕੇ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰਾ ਜ਼ਿਲ੍ਹਾ ਅੰਮ੍ਰਿਤਸਰ ਦੀ ਪ੍ਰਿੰਸੀਪਲ ਰੇਖਾ ਮਹਾਜਨ ਨੂੰ ਸਸਪੈਂਡ ਕਰਨ ਦੇ ਹੁਕਮ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਪ੍ਰਿੰਸੀਪਲ ਰੇਖਾ ਮਹਾਜਨ ਨੇ ਡੀ.ਪੀ.ਈ. ਅਧਿਆਪਕ ਜੋਰਇੰਦਰ ਸਿੰਘ ਲਈ ਜਾਤੀ ਸੂਚਕ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਸੀ।

ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਬਣਾਈ ਦੋ ਮੈਂਬਰੀ ਕਮੇਟੀ ਵਲੋਂ ਵੀ ਰੇਖਾ ਮਹਾਜਨ ਖਿਲਾਫ਼ ਸਿਕਾਇਤ ਨੂੰ ਦਰੁਸਤ ਪਾਇਆ। ਸਿੱਖਿਆ ਵਿਭਾਗ ਦੇ ਸਕੱਤਰ ਨੂੰ ਇਸ ਮਾਮਲੇ ‘ਚ ਤੁਰੰਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼ ਹਨ ਅਤੇ 29 ਜਨਵਰੀ 2026 ਨੂੰ ਉਕਤ ਮਾਮਲੇ ਸਬੰਧੀ ਡਾਇਰੈਕਟਰ ਸੈਕੰਡਰੀ ਸਿੱਖਿਆ ਵਿਭਾਗ ਤੋਂ ਤੋਂ ਨਿੱਜੀ ਪੇਸ਼ੀ ਦੌਰਾਨ ਮੰਗੀ ਰਿਪੋਰਟ ਹੈ।

Read More: SC ਕਮਿਸ਼ਨ ਨੇ ਸੰਗਰੂਰ ਦੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਨੂੰ ਕੀਤਾ ਤਲਬ

ਵਿਦੇਸ਼

Scroll to Top