ਚੰਡੀਗੜ੍ਹ, 29 ਮਈ 2026: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਸੂ-ਮੋਟੋ ਨੋਟਿਸ ਲਿਆ ਹੈ | ਸੰਬੰਧਿਤ ਮਾਮਲੇ ‘ਚ ਸੀਨੀਅਰ ਸੁਪਰਡੰਟ ਆਫ ਪੁਲਿਸ, ਸੰਗਰੂਰ ਤੋਂ ਰਿਪੋਰਟ ਤਲਬ ਕੀਤੀ ਗਈ ਹੈ।
ਇਸ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ‘ਚ ਆਇਆ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀ ਸੂਚਕ ਸ਼ਬਦ ਵਰਤੇ ਹਨ।
ਐਸਸੀ ਕਮਿਸ਼ਨ ਨੇ ਸ਼ੋਸ਼ਲ ਮੀਡੀਆ ਤੇ ਚੱਲੀਆਂ ਖ਼ਬਰਾਂ ਦਾ ਲਿੰਕ ਭੇਜ ਕੇ ਮਾਮਲੇ ਦੀ ਜਾਂਚ ਰਿਪੋਰਟ 1 ਜੂਨ, 2026 ਨੂੰ ਸਵੇਰੇ 09:00 ਵਜੇ ਰਿਪੋਰਟ ਐਸ.ਪੀ. ਹੈੱਡਕੁਆਟਰ, ਸੰਗਰੂਰ ਰਾਹੀਂ ਤਲਬ ਕੀਤੀ ਹੈ।
Read More: ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਦਿੱਲੀ ‘ਚ ਬੈਠਕ, ਕੀ ਬਦਲੇਗਾ ਕਾਂਗਰਸ ਪ੍ਰਧਾਨ ?




