SC Commission news

SC ਕਮਿਸ਼ਨ ਨੇ ਸੰਗਰੂਰ ਦੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਨੂੰ ਕੀਤਾ ਤਲਬ

ਚੰਡੀਗੜ੍ਹ 21 ਜਨਵਰੀ 2026: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਕ ਮਾਮਲੇ ‘ਚ ਕਾਰਵਾਈ ਕਰਦਿਆਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸੰਗਰੂਰ (DDPO) ਨੂੰ ਕਮਿਸ਼ਨ ਪੇਸ਼ ਹੋਣ ਲਈ ਤਲਬ ਕੀਤਾ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਨੂੰ ਪਿੰਡ ਬਖਤੜੀ ਦੇ ਵਸਨੀਕ ਜਗਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ, ਜ਼ਿਲ੍ਹਾ ਸੰਗਰੂਰ ਵੱਲੋਂ ਸ਼ਿਕਾਇਤ ਮਿਲੀ ਸੀ।

ਜਿਸ ਸਬੰਧੀ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸੰਗਰੂਰ (DDPO) ਨੂੰ ਪੜਤਾਲ ਸਬੰਧੀ 20 ਜਨਵਰੀ 2026 ਨੂੰ ਕਮਿਸ਼ਨ ‘ਚ ਪੇਸ਼ ਹੋਣ ਲਈ ਕਿਹਾ ਸੀ, ਪਰ ਇਸ ਨਿਸ਼ਚਿਤ ਤਾਰੀਖ਼ ‘ਤੇ ਵਿਭਾਗ ਦਾ ਕੋਈ ਵੀ ਨੁਮਾਇੰਦਾ ਹਾਜ਼ਰ ਨਹੀਂ ਹੋਇਆ, ਇਸ ਲਈ ਕਮਿਸ਼ਨ ਨੇ ਹੁਕਮ ਦਿੱਤਾ ਹੈ ਕਿ ਨਿਸਚਿਤ ਤਾਰੀਖ਼ 30 ਜਨਵਰੀ 2026 ਨੂੰ ਜਸਵਿੰਦਰ ਸਿੰਘ ਬੱਗਾ ਡੀ.ਡੀ.ਪੀ.ਓ. ਨੂੰ ਕਮਿਸ਼ਨ ਦਫਤਰ ਵਿਖੇ ਨਿੱਜੀ ਪੱਧਰ ਤੇ ਹਾਜ਼ਰ ਹੋਣ ਲਈ ਤਲਬ ਕੀਤਾ ਹੈ।

Read More: ਪੰਜਾਬ ਦੇ ਸਾਰੇ ਪਲੇਅ-ਵੇਅ ਸਕੂਲਾਂ ਦੀ ਲਾਜ਼ਮੀ ਔਨਲਾਈਨ ਰਜਿਸਟ੍ਰੇਸ਼ਨ ਲਈ ਪੋਰਟਲ ਸ਼ੁਰੂ

ਵਿਦੇਸ਼

Scroll to Top