ਨਾਬਾਲਗ ਲੜਕੀ ਨਾਲ ਕੁੱਟਮਾਰ

ਐੱਸ.ਸੀ ਕਮਿਸ਼ਨ ਨੇ 2 ਮਾਮਲਿਆਂ ‘ਚ ਪਟਿਆਲਾ ਦੇ SP ਅਤੇ DSP ਸਿਟੀ-1 ਨੂੰ ਕੀਤਾ ਤਲਬ

ਚੰਡੀਗੜ੍ਹ, 07 ਜਨਵਰੀ 2026: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪਟਿਆਲਾ ਜ਼ਿਲ੍ਹੇ ਨਾਲ ਸੰਬੰਧੀ ਦੋ ਵੱਖ-ਵੱਖ ਮਾਮਲਿਆਂ ‘ਚ ਪਟਿਆਲਾ ਦੇ ਐਸ.ਪੀ. ਅਤੇ ਡੀ.ਐਸ.ਪੀ ਸਿਟੀ-1 ਨੂੰ ਤਲਬ ਕੀਤਾ ਹੈ।

ਇਸ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਰਾਮ ਪ੍ਰਸ਼ਾਦ ਪੁੱਤਰ ਵਾਸਦੇਵ ਉਮਰ 70 ਸਾਲ ਵਾਸੀ ਪਿੰਡ ਬਲਬੇੜਾ ਜ਼ਿਲ੍ਹਾ ਅਤੇ ਤਹਿਸੀਲ ਪਟਿਆਲਾ ਨੇ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਸ ਦਾ ਲੜਕਾ ਗੁਰਤੇਜ ਸਿੰਘ ਦੁਕਾਨ ਤੇ ਕੰਮ ਕਰਦਾ ਅਤੇ 13 ਦਸੰਬਰ 2025 ਨੂੰ ਉਹ ਕੰਮ ‘ਤੇ ਗਿਆ ਅਤੇ ਉਨ੍ਹਾਂ ਨੂੰ ਉਸੇ ਦਿਨ ਸਵੇਰੇ 11 ਵਜੇ ਫੋਨਆਇਆ ਕਿ ਗੁਰਤੇਜ ਸਿੰਘ ਦੀ ਮੌਤ ਹੋ ਗਈ ਹੈ।

ਪੁਲਿਸ ਨੇ ਉਕਤ ਮ੍ਰਿਤਕ ਦੇਹ ਮੋਰਚੂਰੀ ‘ਚ ਰਖਵਾ ਦਿੱਤੀ ਸੀ। ਥਾਣਾ ਸਿਵਲ ਲਾਈਨ ਪਟਿਆਲਾ ਨੇ ਸਾਡੀ ਕਿਸੇ ਤਰ੍ਹਾਂ ਦੀ ਕੋਈ ਸੁਣਵਾਈ ਨਹੀ ਕੀਤੀ, ਉਲਟ 174 ਦੀ ਕਾਰਵਾਈ ਕਰਕੇ ਸਾਨੂੰ ਕਿਹਾ ਕਿ ਇਨ੍ਹਾਂ ਦਾ ਸਸਕਾਰ ਕਰ ਦਿਓ। ਜਦੋ ਅਸੀ ਆਪ ਲੜਕੇ ਦੀ ਮ੍ਰਿਤਕ ਦੇਹ ਨੂੰ ਦੇਖਿਆ ਤਾਂ ਉਹ ਅੱਗ ਨਾਲ ਬੁਰੀ ਤਰ੍ਹਾਂ ਝੁਲਸੀ ਹੋਈ ਸੀ।

ਇਸ ਮਾਮਲੇ ‘ਚ ਐੱਸਸੀ ਕਮਿਸ਼ਨ ਵਲੋਂ ਪਟਿਆਲਾ ਪੁਲਿਸ ਨੂੰ ਕਾਰਵਾਈ ਕਰਨ ਲਈ ਹਦਾਇਤਾਂ ਕੀਤੀਆਂ ਪ੍ਰੰਤੂ ਪੁਲਿਸ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ | ਜਿਸ ਸਬੰਧੀ ਕਾਰਵਾਈ ਕਰਦਿਆਂ ਡੀ.ਐਸ.ਪੀ ਸਿਟੀ-1 ਪਟਿਆਲਾ ਸਤਨਾਮ ਸਿੰਘ ਨੂੰ ਤਾਰੀਖ਼ 14 ਜਨਵਰੀ 2026 ਨੂੰ ਤਲਬ ਕੀਤਾ ਹੈ।

ਸੁਖਦੀਪ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਧਾਮੋ ਮਾਜਰਾ ਪਟਿਆਲਾ ਨੇ ਥਾਣੇਦਾਰ ਬਲਜੀਤ ਸਿੰਘ ਖਿਲਾਫ਼ ਪੁਲਿਸ ਕੋਲ ਦਰਜ਼ ਮਾਮਲੇ ‘ਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀਆਂ ਹਦਾਇਤਾਂ ਦੇ ਬਾਵਜੂਦ ਕਾਰਵਾਈ ਅਮਲ ‘ਚ ਨਾ ਲਿਆਉਣ ਦੇ ਮਾਮਲੇ ‘ਚ ਪਟਿਆਲਾ ਜ਼ਿਲ੍ਹੇ ਦੇ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਐਸ.ਪੀ. ਸਵਰਨਜੀਤ ਕੌਰ ਨੂੰ 14 ਜਨਵਰੀ 2026 ਨੂੰ ਤਲਬ ਕੀਤਾ ਹੈ।

Read More: ਪੰਜਾਬ SC ਕਮਿਸ਼ਨ ਨੇ ਜਲੰਧਰ ਦੇ ਰਾਮਾਨੰਦ ਚੌਕ ‘ਚੋਂ ਬੋਰਡ ਪੁੱਟਣ ਸਬੰਧੀ ਮਾਮਲੇ ‘ਚ ਲਿਆ ਨੋਟਿਸ

ਵਿਦੇਸ਼

Scroll to Top