ਚੰਡੀਗੜ੍ਹ, 26 ਮਈ 2026: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਾਈਰਲ ਵੀਡੀਓ ਦਾ ਸੂ ਮੋਟੋ ਨੋਟਿਸ ਲਿਆ ਹੈ।
ਇਸ ਸਬੰਧੀ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪੰਜਾਬ ਦੇ ਕੈਬਨਿਟ ਮੰਤਰੀ ਬਲਜੀਤ ਕੌਰ ਵੱਲੋਂ ਐਸ.ਸੀ. ਕਮਿਸ਼ਨ ਦੇ ਧਿਆਨ ‘ਚ ਲਿਆਂਦਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵੋਟਾਂ ਦੇ ਪ੍ਰਚਾਰ ਦੌਰਾਨ ਦਲਿਤ ਜਾਤੀਆਂ ਪ੍ਰਤੀ ਜਾਤੀ ਸੂਚਕ ਸ਼ਬਦ ਵਰਤੇ ਗਏ ਹਨ।
ਜਿਸ ਸਬੰਧੀ ਕਮਿਸ਼ਨ ਨੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਸਤਰ ਸਾਹਿਬ ਤੋਂ 29 ਮਈ 2026 ਨੂੰ ਐਸ.ਪੀ. ਸ੍ਰੀ ਮੁਕਤਸਰ ਸਾਹਿਬ ਰਾਹੀਂ ਰਿਪੋਰਟ ਤਲਬ ਕੀਤੀ ਹੈ | ਇਸਦੇ ਨਾਲ ਹੀ ਐਸ.ਸੀ. ਕਮਿਸ਼ਨ ਨੇ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਵਾਜ਼ ਦੇ ਸੈਂਪਲ ਲੈ ਕੇ ਫੋਰੈਂਸਿਕ ਜਾਂਚ ਕਰਵਾ ਕਮਿਸ਼ਨ ਨੂੰ ਰਿਪੋਰਟ ਪੇਸ਼ ਕੀਤੀ ਜਾਵੇ।
Read More: ਪੰਜਾਬ ਪੁਲਿਸ ਦੀ ਛਾਪੇਮਾਰੀ ਦੌਰਾਨ 258 ਵਿਅਕਤੀ ਗ੍ਰਿਫ਼ਤਾਰ, ਹਥਿਆਰ ਬਰਾਮਦ




