ਚੰਡੀਗੜ੍ਹ, 24 ਅਪ੍ਰੈਲ 2023: ਸੁਪਰੀਮ ਕੋਰਟ (Supreme Court) ਨੇ ਸੋਮਵਾਰ ਨੂੰ ਅਤੀਕ ਅਹਿਮਦ ਅਤੇ ਅਸ਼ਰਫ ਦੇ ਕਤਲ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ ਵਾਲੀ ਕਮੇਟੀ ਦੇ ਗਠਨ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਲਈ ਸਹਿਮਤੀ ਦਿੱਤੀ ਹੈ । ਸੁਪਰੀਮ ਕੋਰਟ ਨੇ ਇਸ ਮਾਮਲੇ ਨੂੰ 28 ਅਪ੍ਰੈਲ ਤੱਕ ਸੂਚੀਬੱਧ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਪਟੀਸ਼ਨ ਐਡਵੋਕੇਟ ਵਿਸ਼ਾਲ ਤਿਵਾਰੀ ਦੁਆਰਾ ਦਾਇਰ ਕੀਤੀ ਗਈ ਹੈ, ਜਿਸ ਨੇ ਯੂਪੀ ਵਿੱਚ 2017 ਤੋਂ ਹੁਣ ਤੱਕ 183 ਮੁਕਾਬਲਿਆਂ ਦੀ ਜਾਂਚ ਦੀ ਮੰਗ ਕੀਤੀ ਹੈ। ਤਿਵਾਰੀ ਨੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐਸ ਨਰਸਿਮਹਾ ਦੀ ਬੈਂਚ ਅੱਗੇ ਮਾਮਲੇ ਦੀ ਤੁਰੰਤ ਸੁਣਵਾਈ ਦੀ ਮੰਗ ਕੀਤੀ। ਹਾਲਾਂਕਿ ਅਦਾਲਤ ਨੇ ਇਸ ਮਾਮਲੇ ਨੂੰ 28 ਅਪ੍ਰੈਲ ਨੂੰ ਸੂਚੀਬੱਧ ਕਰਨ ਦੇ ਨਿਰਦੇਸ਼ ਦਿੱਤੇ ਹਨ।
ਸਾਬਕਾ ਆਈਪੀਐਸ ਅਧਿਕਾਰੀ ਅਮਿਤਾਭ ਠਾਕੁਰ ਨੇ ਵੀ ਸੁਪਰੀਮ ਕੋਰਟ (Supreme Court) ਵਿੱਚ ਇੱਕ ਪੱਤਰ ਪਟੀਸ਼ਨ ਦਾਇਰ ਕਰਕੇ ਅਤੀਕ ਅਹਿਮਦ ਅਤੇ ਉਸ ਦੇ ਭਰਾ ਦੇ ਕਤਲ ਦੀ ਸੀਬੀਆਈ ਜਾਂਚ ਸੁਪਰੀਮ ਕੋਰਟ ਜਾਂ ਹਾਈਕੋਰਟ ਦੀ ਨਿਗਰਾਨੀ ਵਿੱਚ ਕਰਾਉਣ ਦੀ ਮੰਗ ਕੀਤੀ ਹੈ। ਅਮਿਤਾਭ ਠਾਕੁਰ ਨੇ ਪਟੀਸ਼ਨ ‘ਚ ਕਿਹਾ ਹੈ ਕਿ ‘ਭਾਵੇਂ ਅਤੀਕ ਅਹਿਮਦ ਅਤੇ ਉਸ ਦਾ ਭਰਾ ਅਪਰਾਧੀ ਹਨ, ਪਰ ਜਿਸ ਤਰੀਕੇ ਨਾਲ ਉਨ੍ਹਾਂ ਨੂੰ ਕਤਲ ਹੋਇਆ, ਉਸਦੀ ਜਾਂਚ ਹੋਣੀ ਚਾਹੀਦੀ ਹੈ |