Site icon TheUnmute.com

ਚੋਣਾਂ ਦੌਰਾਨ ਮੁਫ਼ਤ ਵਾਲੀਆਂ ਸਕੀਮਾਂ ‘ਤੇ SC ਵੱਲੋਂ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਕੇਂਦਰ ਨੂੰ ਨੋਟਿਸ ਜਾਰੀ, ਚੋਣ ਕਮਿਸ਼ਨ ਤੋਂ ਮੰਗਿਆ ਜਵਾਬ

free schemes

ਚੰਡੀਗੜ੍ਹ 05 ਅਕਤੂਬਰ 2023: ਸੁਪਰੀਮ ਕੋਰਟ ਨੇ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਮੁਫਤ ਰਿਉੜੀਆਂ ਵੰਡਣ ਵਰਗੀਆਂ ਘੋਸ਼ਣਾਵਾਂ (free schemes) ਅਤੇ ਯੋਜਨਾਵਾਂ ‘ਤੇ ਕੇਂਦਰ ਸਰਕਾਰ, ਚੋਣ ਕਮਿਸ਼ਨ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਦਾਲਤ ਨੇ 4 ਹਫ਼ਤਿਆਂ ਅੰਦਰ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੀ ਬੈਂਚ ਨੇ ਸ਼ੁੱਕਰਵਾਰ ਨੂੰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸਖ਼ਤ ਰੁਖ਼ ਅਪਣਾਇਆ।

ਸੁਪਰੀਮ ਕੋਰਟ ਨੇ ਇਹ ਨੋਟਿਸ ਇਕ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਨਵੀਂ ਜਨਹਿੱਤ ਪਟੀਸ਼ਨ ਨੂੰ ਪਹਿਲਾਂ ਤੋਂ ਚੱਲ ਰਹੀਆਂ ਹੋਰ ਪਟੀਸ਼ਨਾਂ ਨਾਲ ਜੋੜ ਦਿੱਤਾ ਹੈ। ਹੁਣ ਸਾਰੇ ਕੇਸਾਂ ਦੀ ਸੁਣਵਾਈ ਇਕੱਠੇ ਹੋਵੇਗੀ।

ਦਰਅਸਲ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬਿਆਂ ਵਿੱਚ ਮੁਫਤ ਚੀਜ਼ਾਂ ਵੰਡਣ (free schemes) ਦੇ ਦੋਸ਼ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਚੋਣ ਲਾਭ ਵਾਲੀਆਂ ਅਜਿਹੀਆਂ ਮੁਫ਼ਤ ਸਕੀਮਾਂ ਲੋਕਾਂ ‘ਤੇ ਬੋਝ ਵੀ ਵਧਾਉਂਦੀਆਂ ਹਨ। ਪਟੀਸ਼ਨ ਰਾਹੀਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁਫ਼ਤ ਚੀਜ਼ਾਂ ਵੰਡਣ ਦੇ ਵਾਅਦਿਆਂ ‘ਤੇ ਰੋਕ ਲਾਉਣ ਦੀ ਮੰਗ ਕੀਤੀ ਗਈ ਹੈ।

Exit mobile version