Site icon TheUnmute.com

SC ਆਸ਼ੀਸ ਮਿਸ਼ਰਾ ਦੀ ਜ਼ਮਾਨਤ ਖਾਰਜ ਕਰਨ ਵਾਲੀ ਪਟੀਸ਼ਨ ‘ਤੇ 11 ਮਾਰਚ ਨੂੰ ਕਰੇਗਾ ਸੁਣਵਾਈ

ਆਸ਼ੀਸ ਮਿਸ਼ਰਾ

ਚੰਡੀਗੜ੍ਹ 04 ਮਾਰਚ 2022: ਸੁਪਰੀਮ ਕੋਰਟ ਲਖੀਮਪੁਰ ਖੇੜੀ ਕਿਸਾਨ ਕਤਲ ਕਾਂਡ ਦੇ ਦੋਸ਼ੀ ਆਸ਼ੀਸ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਖਾਰਜ ਕਰਨ ਵਾਲੀ ਪਟੀਸ਼ਨ ‘ਤੇ 11 ਮਾਰਚ ਨੂੰ ਸੁਣਵਾਈ ਕਰੇਗੀ। ਜਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਮਿਲੀ ਜ਼ਮਾਨਤ ਦੇ ਖਿਲਾਫ ਪੀੜਤਾਂ ਦੇ ਰਿਸ਼ਤੇਦਾਰ ਸੁਪਰੀਮ ਕੋਰਟ ਪਹੁੰਚੇ ਸਨ। ਇਸ ਦੌਰਾਨ ਪਰਿਵਾਰ ਨੇ ਸੁਪਰੀਮ ਕੋਰਟ ਨੂੰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਅਪੀਲ ਕੀਤੀ ਹੈ।

ਤੁਹਾਨੂੰ ਦੱਸ ਦਈਏ ਕਿ ਦੋਸ਼ੀ ਆਸ਼ੀਸ ਮਿਸ਼ਰਾ ਨੂੰ ਪਿਛਲੇ ਦਿਨੀਂ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਵਲੋਂ ਜ਼ਮਾਨਤ ਦਿੱਤੀ ਗਈ ਸੀ। ਇਸਦੇ ਚੱਲਦੇ ਜ਼ਮਾਨਤ ਮਿਲਣ ਤੋਂ ਬਾਅਦ ਹੀ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੇ ਫੈਸਲੇ ਦਾ ਵਿਰੋਧ ਕੀਤਾ |

Exit mobile version