ਚੰਡੀਗੜ੍ਹ, 11 ਜੁਲਾਈ 2024: ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਫਿਰ ਰਾਹਤ ਨਹੀਂ ਮਿਲੀ | ਅੱਜ ਸੁਪਰੀਮ ਕੋਰਟ ਦੇ ਜੱਜ ਜਸਟਿਸ ਸੰਜੇ ਕੁਮਾਰ ਨੇ ਸਾਬਕਾ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਸਮੀਖਿਆ ਪਟੀਸ਼ਨ ‘ਤੇ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ ਹੈ। ਹੁਣ ਇਸ ਮਾਮਲੇ ਦੀ ਦੂਜੀ ਬੈਂਚ 15 ਜੁਲਾਈ ਨੂੰ ਸੁਣਵਾਈ ਕਰੇਗੀ |
ਜਿਕਰਯੋਗ ਹੈ ਕਿ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਕਥਿਤ ਘਪਲੇ ਨਾਲ ਜੁੜੇ ਈਡੀ ਅਤੇ ਸੀਬੀਆਈ ਦੇ ਮਾਮਲਿਆਂ ‘ਚ ਮਨੀਸ਼ ਸਿਸੋਦੀਆ(Manish Sisodia) ਦੀ ਜ਼ਮਾਨਤ ‘ਤੇ ਮੁੜ ਵਿਚਾਰ ਕਰਨ ਲਈ ਦੋ ਵੱਖ-ਵੱਖ ਪਟੀਸ਼ਨਾਂ ਦਾਇਰ ਕੀਤੀਆਂ ਹਨ।