Site icon TheUnmute.com

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਦਾ ਸ਼ਡਿਊਲ ਜਾਰੀ, ਜਾਣੋ ਪੂਰੇ ਵੇਰਵੇ

Punjab

ਚੰਡੀਗੜ੍ਹ, 15 ਅਕਤੂਬਰ 2024: ਭਾਰਤੀ ਚੋਣ ਕਮਿਸ਼ਨ (ECI) ਨੇ ਮਹਾਰਾਸ਼ਟਰ, ਝਾਰਖੰਡ ਅਤੇ ਪੰਜਾਬ (Punjab) ਦੀਆਂ ਚਾਰ ਸੀਟਾਂ ‘ਤੇ ਵਿਧਾਨ ਸਭਾ ਜ਼ਿਮਨੀ ਚੋਣਾਂ (Assembly Election) ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਹੈ। ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (SC), 84-ਗਿੱਦੜਬਾਹਾ ਅਤੇ 103-ਬਰਨਾਲਾ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ 18 ਅਕਤੂਬਰ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।

ਪੰਜਾਬ ਵਿਧਾਨ ਸਭਾ ਚੋਣ ਕਾਰਜਕ੍ਰਮ:-

ਨੋਟੀਫਿਕੇਸ਼ਨ: 18 ਅਕਤੂਬਰ
ਨਾਮਜ਼ਦਗੀ ਭਰਨ ਦੀ ਮਿਤੀ: 18 ਅਕਤੂਬਰ
ਨਾਮਜ਼ਦਗੀ ਦੀ ਆਖਰੀ ਮਿਤੀ: 25 ਅਕਤੂਬਰ
ਨਾਮਜ਼ਦਗੀ ਪੱਤਰਾਂ ਦੀ ਪੜਤਾਲ: 28 ਅਕਤੂਬਰ
ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ: 30 ਅਕਤੂਬਰ
ਵੋਟਿੰਗ: 13 ਨਵੰਬਰ
ਵੋਟਾਂ ਦੀ ਗਿਣਤੀ: 23 ਨਵੰਬਰ

ਸਿਬਿਨ ਸੀ ਨੇ ਦੱਸਿਆ ਕਿ ਸਾਰੀਆਂ ਚਾਰ ਸੀਟਾਂ ‘ਤੇ 23 ਨਵੰਬਰ (ਸ਼ਨੀਵਾਰ) ਨੂੰ ਗਿਣਤੀ ਤੋਂ ਬਾਅਦ ਨਤੀਜੇ ਐਲਾਨੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਮਨੀ ਚੋਣਾਂ ਦੇ ਐਲਾਨ ਦੇ ਨਾਲ ਹੀ ਜਿਨ੍ਹਾਂ ਚਾਰ ਜ਼ਿਲ੍ਹਿਆਂ (Punjab) ‘ਚ ਇਹ ਵਿਧਾਨ ਸਭਾ ਹਲਕੇ ਪੈਂਦੇ ਹਨ, ਉਨ੍ਹਾਂ ‘ਚ ਅੱਜ ਯਾਨੀ ਮੰਗਲਵਾਰ ਤੋਂ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਚਾਰ ਜ਼ਿਲ੍ਹੇ ਹਨ- ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਹਨ । ਚੋਣ ਜ਼ਾਬਤਾ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਭਾਵ 25 ਨਵੰਬਰ 2024 (ਸੋਮਵਾਰ) ਤੱਕ ਲਾਗੂ ਰਹੇਗਾ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣਾਂ ਕਰਵਾਉਣ ਵਾਲੇ ਚਾਰ ਵਿਧਾਨ ਸਭਾ ਹਲਕਿਆਂ ‘ਚ 10 ਅਕਤੂਬਰ 2024 ਤੱਕ ਕੁੱਲ ਵੋਟਰਾਂ ਦੀ ਗਿਣਤੀ 6 ਲੱਖ 96 ਹਜ਼ਾਰ 316 ਹੈ ਅਤੇ ਕੁੱਲ 831 ਪੋਲਿੰਗ ਸਟੇਸ਼ਨ ਹਨ।

ਚੋਣ ਕਮਿਸ਼ਨ ਮੁਤਾਬਕ 10-ਡੇਰਾ ਬਾਬਾ ਨਾਨਕ ‘ਚ ਕੁੱਲ ਵੋਟਰ 1 ਲੱਖ 93 ਹਜ਼ਾਰ 268 ਹਨ। ਇੱਥੇ 241 ਪੋਲਿੰਗ ਸਟੇਸ਼ਨ ਬਣਾਏ ਹਨ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ 44-ਚੱਬੇਵਾਲ (ਐਸ.ਸੀ.) ‘ਚ ਵੋਟਰਾਂ ਦੀ ਕੁੱਲ ਗਿਣਤੀ 1 ਲੱਖ 59 ਹਜ਼ਾਰ 254 ਹੈ ਅਤੇ ਇੱਥੇ ਕੁੱਲ 205 ਪੋਲਿੰਗ ਸਟੇਸ਼ਨ ਬਣਾਏ ਗਏ ਹਨ।

ਵਿਧਾਨ ਸਭਾ ਹਲਕਾ 84-ਗਿੱਦੜਬਾਹਾ ‘ਚ ਕੁੱਲ ਵੋਟਰ 1 ਲੱਖ 66 ਹਜ਼ਾਰ 489 ਹਨ। ਇੱਥੇ ਕੁੱਲ 173 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਸ ਦੇ ਨਾਲ ਹੀ 103-ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 77 ਹਜ਼ਾਰ 305 ਹੈ ਅਤੇ ਇੱਥੇ 212 ਪੋਲਿੰਗ ਸਟੇਸ਼ਨ ਹਨ।

ਸਿਬਿਨ ਸੀ ਨੇ ਅੱਗੇ ਦੱਸਿਆ ਕਿ 84-ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਕੁੱਲ ਵੋਟਰ 1 ਲੱਖ 66 ਹਜ਼ਾਰ 489 ਹਨ। ਇੱਥੇ ਕੁੱਲ 173 ਪੋਲਿੰਗ ਸਟੇਸ਼ਨ ਬਣਾਏ ਹਨ। ਉੱਧਰ 103-ਬਰਨਾਲਾ ਵਿਧਾਨ ਸਭਾ ਹਲਕੇ ‘ਚ ਵੋਟਰਾਂ ਦੀ ਕੁੱਲ ਸੰਖਿਆ 1 ਲੱਖ 77 ਹਜ਼ਾਰ 305 ਹੈ ਅਤੇ 212 ਪੋਲਿੰਗ ਬੂਥ ਹਨ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੂੰ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਦੀ ਉਪ ਚੋਣ ਲਈ ਜ਼ਿਲ੍ਹਾ ਚੋਣ ਅਫ਼ਸਰ ਨਿਯੁਕਤ ਕੀਤਾ ਹੈ, ਜਦਕਿ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੂੰ ਚੱਬੇਵਾਲ (ਐਸ.ਸੀ.) ਵਿਧਾਨ ਸਭਾ ਹਲਕੇ ਦਾ ਜ਼ਿਲ੍ਹਾ ਚੋਣ ਅਫ਼ਸਰ ਨਿਯੁਕਤ ਕੀਤਾ ਗਿਆ ਹੈ ਨਿਯੁਕਤ ਕੀਤਾ ਗਿਆ ਹੈ।

ਇਸਦੇ ਨਾਲ ਹੀ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੂੰ ਗਿੱਦੜਬਾਹਾ ਵਿਧਾਨ ਸਭਾ ਹਲਕੇ ਦਾ ਜ਼ਿਲ੍ਹਾ ਚੋਣ ਅਫ਼ਸਰ ਨਿਯੁਕਤ ਕੀਤਾ ਹੈ। ਬਰਨਾਲਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਬਰਨਾਲਾ ਦੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੂੰ ਜ਼ਿਲ੍ਹਾ ਚੋਣ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

ਇਸਤੋਂ ਇਲਾਵਾ ਐਸਡੀਐਮ ਡੇਰਾ ਬਾਬਾ ਨਾਨਕ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦਾ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਹੈ, ਜਦਕਿ ਹੁਸ਼ਿਆਰਪੁਰ ਦੇ ਏਡੀਸੀ (ਜੀ) ਨੂੰ ਵਿਧਾਨ ਸਭਾ ਹਲਕਾ ਚੱਬੇਵਾਲ (ਐਸਸੀ) ਦਾ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਹੈ। ਜਦੋਂ ਕਿ ਐਸ.ਡੀ.ਐਮ ਗਿੱਦੜਬਾਹਾ ਨੂੰ ਗਿੱਦੜਬਾਹਾ ਵਿਧਾਨ ਸਭਾ ਹਲਕੇ ਦਾ ਰਿਟਰਨਿੰਗ ਅਫ਼ਸਰ ਅਤੇ ਐਸ.ਡੀ.ਐਮ ਬਰਨਾਲਾ ਨੂੰ ਬਰਨਾਲਾ ਵਿਧਾਨ ਸਭਾ ਹਲਕੇ ਦਾ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Exit mobile version