ਅਨੁਸੂਚਿਤ ਜਾਤੀਆਂ ਕਮਿਸ਼ਨ

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਜੈਤੇਵਾਲੀ ਮਾਮਲੇ ‘ਚ SSP ਜਲੰਧਰ ਤੋਂ ਰਿਪੋਰਟ ਤਲਬ

ਚੰਡੀਗੜ੍ਹ, 23 ਸਤੰਬਰ 2025: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਜਲੰਧਰ ਨਾਲ ਲੱਗਦੇ ਪਿੰਡ ਜੈਤੇਵਾਲੀ ਵਿਖੇ ਸੰਤ ਕ੍ਰਿਸ਼ਨ ਨਾਥ ਚਹੇੜੂ ਅਤੇ ਦਲਿਤ ਭਾਈਚਾਰੇ ਪ੍ਰਤੀ ਅਪਸ਼ਬਦ ਬੋਲਣ ਦੇ ਮਾਮਲੇ ‘ਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਦੱਸਿਆ ਕਿ ਉਕਤ ਮਾਮਲਾ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦੇ ਧਿਆਨ ‘ਚ ਇੱਕ ਅਖ਼ਬਾਰ ਰਾਹੀਂ ਆਇਆ ਸੀ, ਜਿਸ ਦਾ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਜਲੰਧਰ ਤੋਂ ਇਸ ਮਾਮਲੇ ‘ਚ 25 ਸਤੰਬਰ, 2025 ਨੂੰ ਸੰਬੰਧਿਤ ਉਪ ਕਪਤਾਨ ਪੁਲਿਸ ਰਾਹੀਂ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

Read More: ਪਿੰਡ ਸਰੰਗੜਾ ਦੇ ਗਾਲੀ-ਗਲੋਚ ਕਾਂਡ ਮਾਮਲੇ ‘ਚ SC ਕਮਿਸ਼ਨ ਵੱਲੋਂ SSP ਅੰਮ੍ਰਿਤਸਰ ਤੋਂ ਰਿਪੋਰਟ ਤਲਬ

Scroll to Top