July 4, 2024 4:13 pm
Rajasthan

ਰਾਜਸਥਾਨ ‘ਚ ਪਿਛਲੀ ਕਾਂਗਰਸ ਸਰਕਾਰ ਦੁਆਰਾ ਸ਼ੁਰੂ ਕੀਤੀਆਂ ਯੋਜਨਾਵਾਂ ਬੰਦ ਨਹੀਂ ਹੋਣਗੀਆਂ: CM ਭਜਨ ਲਾਲ ਸ਼ਰਮਾ

ਚੰਡੀਗੜ੍ਹ, 25 ਦਸੰਬਰ 2023: ਰਾਜਸਥਾਨ (Rajasthan) ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਅੱਜ ਯਾਨੀ ਸੋਮਵਾਰ ਨੂੰ ਐਲਾਨ ਕੀਤਾ ਹੈ ਕਿ ਪਿਛਲੀ ਕਾਂਗਰਸ ਸਰਕਾਰ ਦੁਆਰਾ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਨੂੰ ਸੂਬੇ ਵਿੱਚ ਬੰਦ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਕਾਂਗਰਸ ਸਰਕਾਰ ਦੀ ਕਿਸੇ ਵੀ ਯੋਜਨਾ ਨੂੰ ਨਹੀਂ ਰੋਕਾਂਗੇ, ਸਗੋਂ ਉਨ੍ਹਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ। ਮੁੱਖ ਮੰਤਰੀ ਭਜਨ ਲਾਲ ਸੁਸ਼ਾਸਨ ਦਿਵਸ ‘ਤੇ ਭਾਜਪਾ ਦੇ ਸੂਬਾ ਦਫ਼ਤਰ ‘ਚ ਕਰਵਾਏ ਪ੍ਰੋਗਰਾਮ ‘ਚ ਬੋਲ ਰਹੇ ਸਨ।

ਜਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਐਕਸ (ਪਹਿਲਾਂ ਟਵਿੱਟਰ) ‘ਤੇ ਇਕ ਪੋਸਟ ਕਰਕੇ ਸੂਬਾ (Rajasthan) ਸਰਕਾਰ ਨੂੰ ਕਾਂਗਰਸ ਦੀਆਂ ਯੋਜਨਾਵਾਂ ਬਾਰੇ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਸੀ। ਗਹਿਲੋਤ ਨੇ ਲਿਖਿਆ ਕਿ ਮੌਜੂਦਾ ਸਰਕਾਰ ਨੂੰ ਵੀ ਸਾਡੀ ਸਰਕਾਰ ਦੀਆਂ ਯੋਜਨਾਵਾਂ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਇਸ ਨਾਲ ਜਨਤਾ ਨੂੰ ਕੋਈ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ। ਨਵੀਂ ਪ੍ਰਣਾਲੀ ਲਾਗੂ ਹੋਣ ਤੱਕ ਪੁਰਾਣੀ ਪ੍ਰਣਾਲੀ ਜਾਰੀ ਰਹਿਣੀ ਚਾਹੀਦੀ ਹੈ।

ਮੁੱਖ ਮੰਤਰੀ ਭਜਨ ਲਾਲ ਨੇ ਕਿਹਾ ਕਿ ਅਸੀਂ ਆਯੁਸ਼ਮਾਨ ਭਾਰਤ ਯੋਜਨਾ ਨੂੰ 5 ਤੋਂ ਵਧਾ ਕੇ 10 ਲੱਖ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹੁਣ ਅਸੀਂ ਇਸ ਸਕੀਮ ਤਹਿਤ 25 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਲਈ ਕੰਮ ਕਰਾਂਗੇ। ਇਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਦਵਾਈਆਂ ਬੰਦ ਕਰ ਦਿੱਤੀਆਂ ਜਾਣਗੀਆਂ। ਮੈਂ ਕੇਂਦਰੀ ਸਿਹਤ ਮੰਤਰੀ ਨਾਲ ਵੀ ਗੱਲ ਕੀਤੀ ਹੈ। ਮੈਂ ਕਹਿਣਾ ਚਾਹੁੰਦਾ ਹਾਂ ਕਿ ਜਿਹੜੀਆਂ ਦਵਾਈਆਂ ਉਪਲਬਧ ਸਨ, ਉਹ ਉਪਲਬਧ ਹੋਣਗੀਆਂ। ਅਸੀਂ ਇਸ ਵਿੱਚ ਦਵਾਈਆਂ ਦੀ ਗਿਣਤੀ ਵਧਾਉਣ ਦੀ ਕੋਸ਼ਿਸ਼ ਕੀਤੀ ਹੈ। ਜੋ ਸਾਡੇ ਲਈ ਜ਼ਰੂਰੀ ਹੈ। ਅਸੀਂ ਕਿਸੇ ਵੀ ਯੋਜਨਾ ਨੂੰ ਨਹੀਂ ਰੋਕਾਂਗੇ, ਅਸੀਂ ਇਸ ਨੂੰ ਅੱਗੇ ਲਿਜਾਣ ਲਈ ਕੰਮ ਕਰਾਂਗੇ।