ਚੰਡੀਗੜ੍ਹ, 09 ਨਵੰਬਰ 2023: ਪੰਜਾਬ ਦੇ ਪਠਾਨਕੋਟ ਵਿੱਚ ਵੀਰਵਾਰ ਸਵੇਰੇ ਇੱਕ ਸਕੂਲੀ ਬੱਸ (school bus) ਹਾਦਸੇ ਦਾ ਸ਼ਿਕਾਰ ਹੋ ਗਈ। ਓਵਰਟੇਕ ਕਰਨ ਕਾਰਨ ਸਕੂਲ ਬੱਸ ਮੁੱਖ ਸੜਕ ਤੋਂ ਫਿਸਲ ਗਈ ਅਤੇ ਪਲਟਣ ਤੋਂ ਬੱਚ ਗਈ। ਇਸ ਹਾਦਸੇ ਵਿੱਚ ਇੱਕ ਦਰਜਨ ਦੇ ਲਗਭਗ ਬੱਚੇ ਜ਼ਖ਼ਮੀ ਹੋ ਗਏ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਹਾਦਸਾ ਪਠਾਨਕੋਟ ਦੇ ਸੁਜਾਨਪੁਰ ਰੋਡ ‘ਤੇ ਵਾਪਰਿਆ।
ਸਥਾਨਕ ਲੋਕਾਂ ਮੁਤਾਬਕ ਬੱਸ (school bus) ਬੱਚਿਆਂ ਨਾਲ ਭਰੀ ਹੋਈ ਸੀ। ਬੱਚਿਆਂ ਦੀਆਂ ਚੀਕਾਂ ਸੁਣ ਕੇ ਲੋਕ ਬੱਸ ਵੱਲ ਭੱਜੇ ਅਤੇ ਬੱਚਿਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ। ਹਾਦਸੇ ਵਿੱਚ ਕੋਈ ਵੀ ਬੱਚਾ ਗੰਭੀਰ ਰੂਪ ਵਿੱਚ ਜ਼ਖਮੀ ਨਹੀਂ ਹੋਇਆ। ਪਰ, ਕੁਝ ਜ਼ਖਮੀ ਬੱਚਿਆਂ ਨੂੰ ਡਰੈਸਿੰਗ ਲਈ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ