school bus accident

ਸਕੂਲ ਬੱਸ ਹਾਦਸਾ: ਹਰਿਆਣਾ ਦੇ ਟਰਾਂਸਪੋਰਟ ਮੰਤਰੀ ਵੱਲੋਂ ਸਕੂਲ ਖ਼ਿਲਾਫ਼ FIR ਦਰਜ ਕਰਨ ਦੇ ਹੁਕਮ

ਚੰਡੀਗੜ੍ਹ, 11 ਅਪ੍ਰੈਲ 2024: ਹਰਿਆਣਾ ਦੇ ਮਹਿੰਦਰਗੜ੍ਹ ਕਨੀਨਾ ਵਿੱਚ ਵਾਪਰੇ ਭਿਆਨਕ ਸਕੂਲ ਬੱਸ ਹਾਦਸੇ (school bus accident) ਵਿੱਚ ਹਰਿਆਣਾ ਦੇ ਟਰਾਂਸਪੋਰਟ ਮੰਤਰੀ ਅਸੀਮ ਗੋਇਲ ਦਾ ਵੱਡਾ ਐਕਸ਼ਨ ਸਾਹਮਣੇ ਆਇਆ ਹੈ। ਮੰਤਰੀ ਅਸੀਮ ਗੋਇਲ ਨੇ ਸਭ ਤੋਂ ਪਹਿਲਾਂ ਮ੍ਰਿਤਕ ਬੱਚਿਆਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਭਿਆਨਕ ਹਾਦਸੇ ਤੋਂ ਬਾਅਦ ਹਰਿਆਣਾ ਰਾਜ ਭਰ ਦੇ ਸਕੂਲਾਂ ਦੇ ਵਾਹਨਾਂ ਦੀ ਫਿਟਨੈੱਸ ਦੀ ਜਾਂਚ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਸ ਦੇ ਨਾਲ ਹੀ ਉਨ੍ਹਾਂ ਹੁਕਮ ਦਿੱਤਾ ਹੈ ਕਿ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਇੱਕ ਸਰਕੂਲਰ ਜਾਰੀ ਕੀਤਾ ਜਾਵੇਗਾ ਅਤੇ ਹਰ ਸਕੂਲ ਦੇ ਵਾਹਨਾਂ ਦੀ ਫਿਟਨੈੱਸ ਦੀ ਜਾਂਚ ਕੀਤੀ ਜਾਵੇਗੀ। ਮੰਤਰੀ ਅਸੀਮ ਗੋਇਲ ਨੇ ਨਿਰਦੇਸ਼ ਦਿੱਤੇ ਹਨ ਕਿ ਚੰਡੀਗੜ੍ਹ ਸਥਿਤ ਸੀਨੀਅਰ ਅਧਿਕਾਰੀਆਂ ਦੀ ਪ੍ਰਧਾਨਗੀ ਹੇਠ ਇੱਕ ਜਾਂਚ ਕਮੇਟੀ ਬਣਾਈ ਜਾਵੇ ਅਤੇ ਹਰ ਪਹਿਲੂ ਦੀ ਜਾਂਚ ਕੀਤੀ ਜਾਵੇ।

ਇਸ ਦੇ ਨਾਲ ਹੀ ਸਥਾਨਕ ਡੀਟੀਓ ਨੂੰ ਸਕੂਲ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ। ਟਰਾਂਸਪੋਰਟ ਮੰਤਰੀ ਨੇ ਬੱਸ ਦੇ ਦਸਤਾਵੇਜ਼ ਪੂਰੇ ਨਾ ਕਰਨ ਦੇ ਮਾਮਲੇ ਵਿੱਚ ਦੋਸ਼ੀ ਅਧਿਕਾਰੀ ਨੂੰ ਮੁਅੱਤਲ ਕਰਨ ਦੀ ਗੱਲ ਵੀ ਕਹੀ। ਉਨ੍ਹਾਂ ਕਿਹਾ ਕਿ ਇਹ (school bus accident) ਸਕੂਲ ਦੀ ਵੱਡੀ ਲਾਪਰਵਾਹੀ ਹੈ |

Scroll to Top