ਲੁਧਿਆਣਾ, 13 ਜੁਲਾਈ 2026: ਲੁਧਿਆਣਾ ਦੇ ਰੇਲਵੇ ਸਟੇਸ਼ਨ ਦੇ ਨੇੜੇ ਸਥਿਤ ਕੇਵੀਐਮ ਸਿਟੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਪ੍ਰਸ਼ਾਸਨ ਨੂੰ ਈਮੇਲ ਰਾਹੀਂ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਤੁਰੰਤ ਬਾਅਦ ਸਕੂਲ ਪ੍ਰਸ਼ਾਸਨ ਨੇ ਪੁਲਿਸ ਨੂੰ ਸੁਚੇਤ ਕੀਤਾ। ਬੰਬ ਸਕੁਐਡ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ, ਸਕੂਲ ‘ਚ ਕੁਝ ਵੀ ਇਤਰਾਜ਼ਯੋਗ ਨਹੀਂ ਮਿਲਿਆ ਹੈ।
ਧਮਕੀ ਮਿਲਣ ਤੋਂ ਬਾਅਦ ਸਕੂਲ ਨੂੰ ਬੰਦ ਕਰ ਦਿੱਤਾ ਅਤੇ ਮਾਪੇ ਬੱਚਿਆਂ ਨੂੰ ਲੈਣ ਪਹੁੰਚੇ। ਪੁਲਿਸ ਅਤੇ ਬੰਬ ਸਕੁਐਡ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਤਲਾਸ਼ੀ ਲਈ। ਸਕੂਲ ਪ੍ਰਿੰਸੀਪਲ ਪੰਕਜ ਜੋਸ਼ੀ ਨੇ ਦੱਸਿਆ ਕਿ ਸਕੂਲ ਨੂੰ ਸਵੇਰੇ 10:30 ਵਜੇ ਦੇ ਕਰੀਬ ਇੱਕ ਈਮੇਲ ਮਿਲੀ। ਪੁਲਿਸ ਦੀ ਜਾਂਚ ਜਾਰੀ ਹੈ| ਸਕੂਲ ਦੇ ਸਾਰੇ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ ਸੀ|
Read More: PM ਮੋਦੀ ਦੇ ਪੰਜਾਬ ਦੌਰੇ ਪਹਿਲਾਂ ਸਕੂਲਾਂ ਨੂੰ ਬੰ.ਬ ਨਾਲ ਉਡਾਉਣ ਦੀ ਮਿਲੀ ਧਮਕੀ




