Punjab School Timing Change

ਪੰਜਾਬ ‘ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਨਵੀਂ ਸਮਾਂ-ਸਾਰਣੀ

ਚੰਡੀਗੜ੍ਹ, 28 ਅਕਤੂਬਰ 2026: Punjab School Timing Change: ਸਰਦੀਆਂ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ‘ਚ 2 ਨਵੰਬਰ ਤੋਂ ਇੱਕ ਨਵਾਂ ਸਕੂਲ ਸਮਾਂ-ਸਾਰਣੀ ਲਾਗੂ ਕੀਤੀ ਹੈ। ਸਿੱਖਿਆ ਵਿਭਾਗ ਦੇ ਫੈਸਲੇ ਅਨੁਸਾਰ, ਸਰਕਾਰੀ, ਨਿੱਜੀ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ‘ਚ ਕਲਾਸਾਂ ਸਵੇਰੇ 9 ਵਜੇ ਸ਼ੁਰੂ ਹੋਣਗੀਆਂ। 2 ਨਵੰਬਰ ਤੋਂ ਚੰਡੀਗੜ੍ਹ ‘ਚ ਵੀ ਸਰਦੀਆਂ ਦਾ ਸਮਾਂ ਲਾਗੂ ਕੀਤਾ ਜਾਵੇਗਾ।

ਪੰਜਾਬ ਸਿੱਖਿਆ ਵਿਭਾਗ ਵੱਲੋਂ ਜਾਰੀ ਜਾਣਕਾਰੀ ਮੁਤਾਬਕ, ਸਰਦੀਆਂ ਦੇ ਮੌਸਮ ਨੂੰ ਧਿਆਨ ‘ਚ ਰੱਖਦੇ ਹੋਏ ਸਕੂਲਾਂ ਦੇ ਸਮੇਂ ‘ਚ ਤਬਦੀਲੀ ਕੀਤੀ ਗਈ ਹੈ।

ਪ੍ਰਾਇਮਰੀ ਸਕੂਲ: ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ।

ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲ: ਸਵੇਰੇ 9 ਵਜੇ ਤੋਂ ਦੁਪਹਿਰ 3:20 ਵਜੇ ਤੱਕ।

ਇਹ ਸ਼ਡਿਊਲ 2 ਨਵੰਬਰ ਤੋਂ 28 ਫਰਵਰੀ ਤੱਕ ਲਾਗੂ ਰਹੇਗਾ। ਇਸ ਤੋਂ ਬਾਅਦ, 1 ਮਾਰਚ ਤੋਂ ਸਕੂਲ ਦੇ ਸਮੇਂ ‘ਚ ਦੁਬਾਰਾ ਬਦਲਾਅ ਕੀਤਾ ਜਾਵੇਗਾ। ਪੰਜਾਬ ਦੇ 19,000 ਤੋਂ ਵੱਧ ਸਕੂਲ ਇਸ ਪ੍ਰਬੰਧ ਦੇ ਅਧੀਨ ਹਨ।

ਚੰਡੀਗੜ੍ਹ ;ਚ, 2 ਨਵੰਬਰ ਤੋਂ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਲਈ ਸਰਦੀਆਂ ਦਾ ਸਮਾਂ-ਸਾਰਣੀ ਵੀ ਲਾਗੂ ਕੀਤੀ ਜਾਵੇਗੀ। ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਸ਼ਡਿਊਲ 31 ਮਾਰਚ, 2027 ਤੱਕ ਲਾਗੂ ਰਹੇਗਾ।

Read More: ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ, ਚੋਣ ਕਮਿਸ਼ਨ ਵੱਲੋਂ ਅਧਿਕਾਰੀਆਂ ਦੇ ਤਬਾਦਲੇ

ਵਿਦੇਸ਼

Scroll to Top