Ashirwad scheme

Punjab News: ਪੰਜਾਬ ‘ਚ 3 ਦਿਨ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਚੰਡੀਗੜ੍ਹ, 02 ਨਵੰਬਰ 2024: ਪੰਜਾਬ (Punjab) ਭਰ ‘ਚ ਆਉਣ ਵਾਲੇ ਦੋ ਦਿਨਾਂ ਦੌਰਾਨ ਸਰਕਾਰੀ ਪ੍ਰਾਈਵੇਟ ਸਕੂਲ-ਕਾਲਜ, ਸਰਕਾਰੀ ਦਫ਼ਤਰ ਅਤੇ ਅਦਾਰੇ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ ਜਾਰੀ ਸਾਲਾਨਾ ਸੂਚੀ ਮੁਤਾਬਕ ਪੰਜਾਬ ‘ਚ 15 ਨਵੰਬਰ, 16 ਨਵੰਬਰ ਨੂੰ ਛੁੱਟੀ ਰਹੇਗੀ | ਇਸਦੇ ਨਾਲ ਹੀ 17 ਨਵੰਬਰ ਨੂੰ ਐਤਵਾਰ ਦੀ ਛੁੱਟੀ ਰਹੇਗੀ |

ਪੰਜਾਬ ਸਰਕਾਰ (Punjab Government) ਵੱਲੋਂ ਐਲਾਨੀ ਛੁੱਟੀਆਂ ਦੀ ਸੂਚੀ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ 15 ਨਵੰਬਰ, ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ 16 ਨਵੰਬਰ ਦਿਨ ਸ਼ਨੀਵਾਰ ਅਤੇ ਅੰਤ ‘ਚ 17 ਨਵੰਬਰ ਦਿਨ ਐਤਵਾਰ ਨੂੰ ਹੋਵੇਗਾ। ਅਜਿਹੇ ‘ਚ ਲਗਾਤਾਰ ਤਿੰਨ ਦਿਨ ਛੁੱਟੀਆਂ ਹੋਣਗੀਆਂ। ਸਰਕਾਰ ਛੇਤੀ ਹੀ ਦੋਵਾਂ ਦਿਨਾਂ ਦੀ ਛੁੱਟੀ ਸਬੰਧੀ ਇਕ ਹੋਰ ਵੱਖਰਾ ਨੋਟੀਫਿਕੇਸ਼ਨ ਜਾਰੀ ਕਰੇਗੀ।

Punjab

Scroll to Top